1 ਕਿਲੋ ਅਫੀਮ ਸਮੇਤ ਤਸਕਰ ਕਾਬੂ || Punjab News

0
132

1 ਕਿਲੋ ਅਫੀਮ ਸਮੇਤ ਤਸਕਰ ਕਾਬੂ

ਮੁਕਤਸਰ ਦੇ ਮਲੋਟ ‘ਚ ਪੁਲਿਸ ਨੇ ਇੱਕ ਤਸਕਰ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਦਿੰਦੇ ਹੋਏ ਐਸਪੀ ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਡੀਐਸਪੀ ਜਸਪਾਲ ਸਿੰਘ ਦੀ ਅਗਵਾਈ ਵਿੱਚ ਇੰਸਪੈਕਟਰ ਦਵਿੰਦਰ ਕੁਮਾਰ (ਮੁੱਖ ਅਫਸਰ ਥਾਣਾ ਕਬਰਵਾਲਾ) ਅਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਇੱਕ ਤਸਕਰ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।

ਸ਼ੱਕੀ ਵਿਅਕਤੀਆਂ ਦੀ ਚੈਕਿੰਗ

ਉਨ੍ਹਾਂ ਦੱਸਿਆ ਕਿ ਕਬਰਵਾਲਾ ਪੁਲਿਸ ਪਾਰਟੀ ਪਿੰਡ ਪੱਕੀ ਟਿੱਬੀ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਮੌਜੂਦ ਸੀ | ਇਸ ਦੌਰਾਨ ਇਕ ਵਿਅਕਤੀ ਖੜ੍ਹਾ ਦੇਖਿਆ ਗਿਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਜਦੋਂ ਉਸ ਦਾ ਨਾਂਅ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਦੇਵੀ ਲਾਲ ਡੋਲੀ, ਤਹਿਸੀਲ ਗੰਗਰਾਂ, ਜ਼ਿਲ੍ਹਾ ਚਿਤੌੜਗੜ੍ਹ ਰਾਜਸਥਾਨ ਦੱਸਿਆ |

CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਕੀਤੀ ਸਰਕਾਰੀ ਭਰਤੀ: ਮੁੰਡੀਆ

NDPS ਐਕਟ ਤਹਿਤ ਕੇਸ ਦਰਜ

ਪੁਲਸ ਵੱਲੋਂ ਤਲਾਸ਼ੀ ਲੈਣ ‘ਤੇ ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕਬਰਵਾਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਉਕਤ ਸਮੱਗਲਰ ਇਹ ਅਫੀਮ ਕਿਸ ਥਾਂ ਤੋਂ ਲੈ ਕੇ ਆਇਆ ਸੀ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here