ਹੁਣ ਕਿਵੇਂ ਹੈ ਫਿਲਮ ਨਿਰਮਾਤਾ ਸੁਭਾਸ਼ ਘਈ ਦੀ ਸਿਹਤ? ਟੀਮ ਨੇ ਦਿੱਤੀ ਸਿਹਤ ਸੰਬੰਧੀ ਅਪਡੇਟ
ਨਵੀ ਦਿੱਲੀ : ‘ਰਾਮ ਲਖਨ’, ‘ਸੌਦਾਗਰ’, ‘ਖਲਨਾਇਕ’, ‘ਪਰਦੇਸ’ ਅਤੇ ‘ਤਾਲ’ ਵਰਗੀਆਂ ਸ਼ਾਨਦਾਰ ਅਤੇ ਹਿੱਟ ਫਿਲਮਾਂ ਦੇਣ ਵਾਲੇ ਹਿੰਦੀ ਸਿਨੇਮਾ ਦੇ ਮਹਾਨ ਨਿਰਦੇਸ਼ਕ ਸੁਭਾਸ਼ ਘਈ ਨੂੰ ਬਾਂਦਰਾ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ। ਜੋ ਲੰਬੇ ਸਮੇਂ ਤੋਂ ਉਨ੍ਹਾਂ ਦੀ ਸਿਹਤ ਅਪਡੇਟ ਦੀ ਉਡੀਕ ਕਰ ਰਹੇ ਸਨ ਉਨ੍ਹਾਂ ਲਈ ਉਨ੍ਹਾਂ ਦੀ ਟੀਮ ਵੱਲੋਂ ਡਾਇਰੈਕਟਰ ਦੀ ਸਹਿਤ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਹੁਣ ਉਨ੍ਹਾਂ ਦੀ ਸਿਹਤ ਕਿਵੇਂ ਹੈ?
ਇਹ ਵੀ ਪੜੋ : ਤੜਕਸਾਰ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਮਿਲੀ ਧ*ਮਕੀ; ਪੁਲਸ ਨੇ ਜਾਂਚ ਕੀਤੀ ਸ਼ੁਰੂ
ਫਿਲਮ ਨਿਰਮਾਤਾ ਸੁਭਾਸ਼ ਘਈ ਦੀ ਹਾਲਤ ਹੁਣ ਠੀਕ ਹੈ। ਉਨ੍ਹਾਂ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸੁਭਾਸ਼ ਘਈ ਨੂੰ ਰੁਟੀਨ ਜਾਂਚ ਲਈ ਬਾਂਦਰਾ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮਿਲੇ ਪਿਆਰ ਅਤੇ ਚਿੰਤਾ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ।
ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ
ਦੱਸ ਦਈਏ ਕਿ ਸ਼ਨੀਵਾਰ ਸ਼ਾਮ ਅਚਾਨਕ ਖਬਰ ਆਈ ਕਿ ਸੁਭਾਸ਼ ਘਈ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਫਿਲਮ ਨਿਰਮਾਤਾ ਨੂੰ ਸਾਹ ਲੈਣ ‘ਚ ਦਿੱਕਤ, ਚੱਕਰ ਆਉਣੇ ਅਤੇ ਕਮਜ਼ੋਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਹੁਣ ਉਹ ਠੀਕ ਹਨ।