ਨਗਰ ਨਿਗਮ ਚੋਣਾਂ: ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ, 21 ਦਸੰਬਰ ਨੂੰ ਹੋਵੇਗੀ ਵੋਟਿੰਗ
ਚੰਡੀਗੜ੍ਹ : ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਹੈ।
ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ
ਦੱਸ ਦਈਏ ਕਿ ਵੋਟਿੰਗ 21 ਦਸੰਬਰ ਨੂੰ ਹੋਵੇਗੀ। ਇਸ ਵਾਰ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਕਮਿਸ਼ਨ ਨੇ ਨਾਮਜ਼ਦਗੀ ਲਈ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। ਜਿਨ੍ਹਾਂ ਖੇਤਰਾਂ ਵਿੱਚ ਚੋਣਾਂ ਹੋ ਰਹੀਆਂ ਹਨ। ਉੱਥੇ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ‘ਤੇ ਪਾਬੰਦੀ ਹੈ। ਇਸ ਚੋਣ ਵਿੱਚ ਕੁੱਲ 37 ਲੱਖ 32 ਹਜ਼ਾਰ 636 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਦੌਰਾਨ 19 ਲੱਖ 55 ਹਜ਼ਾਰ 888 ਪੁਰਸ਼ ਅਤੇ 17 ਲੱਖ 76 ਹਜ਼ਾਰ 544 ਔਰਤਾਂ ਵੋਟ ਪਾਉਣਗੀਆਂ।