ਦਿੱਲੀ ਦੀ ਅਦਾਲਤ ਵੱਲੋਂ ਅਦਾਕਾਰ ਧਰਮਿੰਦਰ ਖਿਲਾਫ ਸੰਮਨ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ
ਨਵੀ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ‘ਗਰਮ ਧਰਮ ਢਾਬਾ’ ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ ‘ਚ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤੇ ਹਨ। ਮਾਮਲੇ ਦੀ ਸੁਣਵਾਈ 20 ਫਰਵਰੀ 2025 ਨੂੰ ਹੋਵੇਗੀ।
ਇਹ ਹੈ ਪੂਰਾ ਮਾਮਲਾ
ਦਿੱਲੀ ਦੇ ਇਕ ਕਾਰੋਬਾਰੀ ਦੀ ਸ਼ਿਕਾਇਤ ‘ਤੇ ਸੰਮਨ ਜਾਰੀ ਕੀਤਾ ਗਿਆ ਹੈ। ਇਸ ਕਾਰੋਬਾਰੀ ਦਾ ਦੋਸ਼ ਹੈ ਕਿ ਉਸ ਨੂੰ ਗਰਮ ਧਰਮ ਢਾਬੇ ਦੀ ਫਰੈਂਚਾਇਜ਼ੀ ਵਿੱਚ ਨਿਵੇਸ਼ ਕਰਨ ਦਾ ਲਾਲਚ ਦਿੱਤਾ ਗਿਆ ਸੀ। ਪਰ ਉਸ ਨਾਲ ਧੋਖਾਧੜੀ ਹੋਈ।
ਇਹ ਵੀ ਪੜੋ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਸ ਐਮ ਕ੍ਰਿਸ਼ਨਾ ਦਾ ਦਿਹਾਂਤ
ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅਪ੍ਰੈਲ 2018 ‘ਚ ਦੋ ਹੋਰ ਮੁਲਜ਼ਮਾਂ ਨੇ ਉੱਤਰ ਪ੍ਰਦੇਸ਼ ਦੇ NH24 ਅਤੇ NH9 ‘ਤੇ ਧਰਮਿੰਦਰ ਦੀ ਤਰਫੋਂ ਢਾਬਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਸੀ। ਸ਼ਿਕਾਇਤਕਰਤਾ ਨੇ ਸਤੰਬਰ 2018 ਵਿੱਚ ਮੁਲਜ਼ਮ ਨੂੰ ਕਰੀਬ 18 ਲੱਖ ਰੁਪਏ ਦਾ ਚੈੱਕ ਦਿੱਤਾ ਸੀ। ਮੁਲਜ਼ਮਾਂ ਨੇ ਉਸ ਨੂੰ ਕੈਸ਼ ਕਰਵਾ ਲਿਆ ਅਤੇ ਉਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਮਿਲਣਾ ਅਤੇ ਉਸ ਦੀਆਂ ਕਾਲਾਂ ਦਾ ਜਵਾਬ ਦੇਣਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਸ਼ਿਕਾਇਤ ਦਰਜ ਕਰਵਾਈ।