PM ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਐੱਸ.ਐੱਮ.ਕ੍ਰਿਸ਼ਨਾ ਦੇ ਦਿਹਾਂਤ ‘ਤੇ ਜਤਾਇਆ ਦੁੱਖ
ਨਵੀ ਦਿੱਲੀ : ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਸ ਐਮ ਕ੍ਰਿਸ਼ਨਾ ਦੇ ਦੇਹਾਂਤ ਨਾਲ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਦਰਜਨਾਂ ਕਾਂਗਰਸੀ ਨੇਤਾਵਾਂ ਵੱਲੋਂ ਕ੍ਰਿਸ਼ਨਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਨ੍ਹਾਂ ‘ਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਸਮੇਤ ਕਈ ਨਾਂ ਸ਼ਾਮਲ ਹਨ।
ਐਸਐਮ ਕ੍ਰਿਸ਼ਨਾ ਦਾ ਅੱਜ ਤੜਕੇ ਹੋਇਆ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਸ.ਐਮ ਕ੍ਰਿਸ਼ਨਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ “ਉਹ ਇੱਕ ਅਸਾਧਾਰਨ ਆਗੂ ਸਨ ਜਿਨ੍ਹਾਂ ਦਾ ਹਰ ਵਰਗ ਦੇ ਲੋਕ ਸਤਿਕਾਰ ਕਰਦੇ ਸਨ। ਉਹ ਹਮੇਸ਼ਾ ਦੂਜਿਆਂ ਦੇ ਜੀਵਨ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਦੇ ਸਨ। ਉਨ੍ਹਾਂ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ, ਖਾਸ ਤੌਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਦੇਣ ਲਈ।” ਦੱਸ ਦਈਏ ਕਿ ਐਸਐਮ ਕ੍ਰਿਸ਼ਨਾ ਦਾ ਮੰਗਲਵਾਰ ਸਵੇਰੇ ਬੇਂਗਲੁਰੂ ਸਥਿਤ ਉਨ੍ਹਾਂ ਦੇ ਘਰ ‘ਤੇ ਦੇਹਾਂਤ ਹੋ ਗਿਆ। 92 ਸਾਲਾ ਸੀਨੀਅਰ ਆਗੂ ਲੰਬੇ ਸਮੇਂ ਤੋਂ ਬਿਮਾਰ ਸਨ।
ਇਹ ਵੀ ਪੜੋ: ਹਿਮਾਚਲ ‘ਚ ਵੱਡਾ ਹਾਦਸਾ: ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ