ਪੰਜਾਬ ਦੇ ਕਈ ਸ਼ਹਿਰਾਂ ‘ਚ NIA ਵੱਲੋਂ ਛਾਪੇਮਾਰੀ
ਚੰਡੀਗੜ੍ਹ : NIA ਵੱਲੋਂ ਪੰਜਾਬ ਦੇ ਕਈ ਸ਼ਹਿਰਾਂ ‘ਚ ਅੱਜ ਤੜਕੇ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਸਵੇਰ ਤੋਂ ਹੀ ਐਨਆਈਏ ਦੀਆਂ ਟੀਮਾਂ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਦੇ ਇਲਾਕਿਆਂ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਦੀਆਂ ਟੀਮਾਂ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।
ਇਹ ਵੀ ਪੜੋ : ਧਾਰਮਿਕ ਸਜ਼ਾ ਦੇ 9ਵੇਂ ਦਿਨ ਸ੍ਰੀ ਮੁਕਤਸਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵਿੱਚ ਐਨਆਈਏ ਨੂੰ ਸ਼ੱਕ ਹੈ ਕਿ ਵਿਸ਼ਾਲ ਸਿੰਘ (ਪਟਿਆਲਾ ਜੇਲ੍ਹ ਵਿੱਚ ਬੰਦ) ਅਤੇ ਮੇਸ਼ੀ ਬਾਕਸਰ (ਸਾਬਕਾ ਖਿਡਾਰੀ) ਦੇ ਅੱਤਵਾਦੀ ਅਰਸ਼ ਡੱਲਾ ਅਤੇ ਸ਼ਹਿਰ ਵਿੱਚ ਨਸ਼ਾ ਤਸਕਰਾਂ ਨਾਲ ਸਬੰਧ ਹਨ। ਜਿਸ ਤਹਿਤ ਇਹ ਰੇਡ ਕੀਤੀ ਗਈ ਇਸ ਤੋਂ ਇਲਾਵਾ ਮਲੋਟ ਰੋਡ ਬਾਈਪਾਸ ‘ਤੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਅਮਨਦੀਪ ਨਾਭਾ ਜੇਲ੍ਹ ਵਿੱਚ ਬੰਦ ਹੈ।