ਸੁਖਬੀਰ ਬਾਦਲ ‘ਤੇ ਹ/ਮਲਾ ਕਰਨ ਵਾਲੇ ਨਰਾਇਣ ਚੌੜਾ ਦੀ ਅਦਾਲਤ ‘ਚ ਪੇਸ਼ੀ
ਅੰਮ੍ਰਿਤਸਰ: ਹਰਿਮੰਦਰ ਸਾਹਿਬ ਦੇ ਬਾਹਰ ਧਾਰਮਿਕ ਸਜਾ ਭੁਗਤਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਪੁਲਿਸ ਨੇ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ ਦੋ ਦਿਨ ਦਾ ਰਿਮਾਂਡ ਮਨਜ਼ੂਰ ਕੀਤਾ।
16 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਸੀ.ਪੀ ਜਸਪਾਲ ਸਿੰਘ ਨੇ ਦੱਸਿਆ ਕਿ ਨਰਾਇਣ ਸਿੰਘ ਚੌੜਾ ਕੋਲੋਂ ਪਿਸਤੌਲ ਪਹਿਲਾਂ ਹੀ ਜ਼ਬਤ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਨੇ ਅਦਾਲਤ ਤੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ ਤਾਂ ਜੋ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ। ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਪੁਲੀਸ ਹੁਣ ਚੌੜਾ ਨੂੰ 16 ਦਸੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਏ.ਸੀ.ਪੀ ਨੇ ਕਿਹਾ ਕਿ ਅਜੇ ਤਫਤੀਸ਼ ਜਾਰੀ ਹੈ ਅਤੇ ਤਫਤੀਸ਼ ਪੂਰੀ ਹੋਣ ਤੋਂ ਬਾਅਦ ਹੀ ਵਿਸਥਾਰਪੂਰਵਕ ਤੱਥ ਸਾਹਮਣੇ ਆਉਣਗੇ।