ਕਿਸਾਨਾਂ ਨੂੰ ਰੇਲਾਂ ਨਹੀਂ ਰੋਕਣੀਆਂ ਚਾਹੀਦੀਆਂ: ਅਨਿਲ ਵਿਜ
ਕਿਸਾਨਾਂ ਦੇ ਟਰੈਕਟਰ ਮਾਰਚ ਅਤੇ ਰੇਲ ਰੋਕੋ ਅੰਦੋਲਨ ‘ਤੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ, “ਦੇਖੋ, ਜਿੱਥੋਂ ਤੱਕ ਟਰੈਕਟਰ ਮਾਰਚ ਕੱਢਣ ਦਾ ਸਵਾਲ ਹੈ, ਹਰ ਸੰਗਠਨ ਨੂੰ ਪ੍ਰਸ਼ਾਸਨ ਤੋਂ ਇਜਾਜ਼ਤ ਲੈ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ।”
ਪੰਜਾਬ ਰਾਜ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ SGPC ਪ੍ਰਧਾਨ ਹਰਜਿੰਦਰ ਧਾਮੀ
ਵਿਜ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਟਰੇਨ ਰੋਕਣ ਦਾ ਸਵਾਲ ਹੈ, ਉਨ੍ਹਾਂ (ਕਿਸਾਨਾਂ) ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਇਸ ਕਾਰਨ ਲੱਖਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਪੰਜਾਬ ਨੂੰ ਜਾਣ ਵਾਲੀਆਂ ਟਰੇਨਾਂ ਹੀ ਰੁਕ ਜਾਂਦੀਆਂ ਹਨ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੀ ਹੋਵੇਗੀ। ਇਸ ਲਈ ਕਿਸੇ ਹੋਰ ਤਰੀਕੇ ਨਾਲ ਵਿਰੋਧ ਕਰੋ, ਜਿਸ ਨਾਲ ਉਨ੍ਹਾਂ ਦੀ ਆਵਾਜ਼ ਬੁਲੰਦ ਹੋ ਸਕੇ ਅਤੇ ਉਨ੍ਹਾਂ ਦੇ ਕੰਮ ਵਿਚ ਰੁਕਾਵਟ ਨਾ ਆਵੇ।