ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ ‘ਇਕ ਰਾਸ਼ਟਰ, ਇਕ ਚੋਣ’ ਬਿੱਲ
ਨਵੀ ਦਿੱਲੀ: ਕੇਂਦਰ ਸਰਕਾਰ ਅੱਜ ਯਾਨੀ ਕਿ ਮੰਗਲਵਾਰ ਦੁਪਹਿਰ ਨੂੰ ਲੋਕ ਸਭਾ ‘ਚ ‘ਇੱਕ ਦੇਸ਼, ਇੱਕ ਚੋਣ’ (ONOP) ਬਿੱਲ ਪੇਸ਼ ਕਰੇਗੀ। ਇਸ ਬਿੱਲ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਪ੍ਰਸਤਾਵ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਵੱਲੋਂ ਸੰਵਿਧਾਨ (ਇੱਕ ਸੌ 29ਵੀਂ ਸੋਧ) ਬਿੱਲ ਵਜੋਂ ਸੂਚੀਬੱਧ ‘ਇੱਕ ਰਾਸ਼ਟਰ, ਇੱਕ ਚੋਣ’ ਬਿੱਲ ਪੇਸ਼ ਕੀਤਾ ਜਾਵੇਗਾ।
ਮੀਤ ਹੇਅਰ ਨੇ ਪਾਰਲੀਮੈਂਟ ‘ਚ ਜ਼ੋਰ ਸ਼ੋਰ ਨਾਲ ਉਠਾਇਆ ਕਿਸਾਨਾਂ ਦਾ ਮੁੱਦਾ, ਕਿਹਾ- ਦੇਸ਼ ਦਾ ਢਿੱਡ ਭਰਨ ਵਾਲੇ…
ਬਿੱਲ ਪੇਸ਼ ਹੋਣ ਤੋਂ ਬਾਅਦ, ਇਸ ਨੂੰ ਵਿਆਪਕ ਵਿਚਾਰ-ਵਟਾਂਦਰੇ ਲਈ ਸੰਸਦ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾਵੇਗਾ। ਇਹ ਕਮੇਟੀ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਗਿਣਤੀ ਦੇ ਆਧਾਰ ‘ਤੇ ਬਣਾਈ ਜਾਵੇਗੀ। ਜਿੱਥੇ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਇਸ ਬਿੱਲ ਦਾ ਸਮਰਥਨ ਕਰ ਰਹੀਆਂ ਹਨ, ਉੱਥੇ ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਡੀਐੱਮਕੇ ਵਰਗੀਆਂ ਕਈ ਵਿਰੋਧੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ।