ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ‘ਚ ਧ/ਮਾਕਾ! ਲੋਕਾਂ ‘ਚ ਦਹਿਸ਼ਤ
ਅੰਮ੍ਰਿਤਸਰ, 17 ਦਸੰਬਰ: ਅੰਮ੍ਰਿਤਸਰ ਦੇ ਇਕ ਹੋਰ ਥਾਣੇ ’ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ (17 ਦਸੰਬਰ) ਨੂੰ ਸਵੇਰੇ ਕਰੀਬ 3 ਵਜੇ ਅੰਮ੍ਰਿਤਸਰ ਦੇ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵੀ ਮੌਕੇ ’ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਇੰਨੀ ਸੀ ਕਿ ਸੁੱਤੇ ਪਏ ਲੋਕ ਉਠ ਕੇ ਘਰ ਤੋਂ ਬਾਹਰ ਆ ਗਏ। ਇਸ ਘਟਨਾ ਕਾਰਨ ਆਸ ਪਾਸ ਦੇ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ। ਪਰ ਕਿਸੇ ਪੁਲਿਸ ਅਧਿਕਾਰੀ ਵੱਲੋਂ ਇਸ ਘਟਨਾ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।