ਥਾਣੇ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਅਦਾਲਤ ‘ਚ ਕੀਤੇ ਗਏ ਪੇਸ਼
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ.ਬੀ.ਐੱਸ.ਨਗਰ (ਨਵਾਂਸ਼ਹਿਰ) ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 2 ਦਸੰਬਰ ਨੂੰ ਥਾਣਾ ਆਸਰੋ, ਥਾਣਾ ਕਾਠਗੜ੍ਹ ਵਿਖੇ ਹੈਂਡ ਗਰਨੇਡ ਸੁੱਟਣ ਵਾਲੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੂ.ਵੀ.), ਜਸਕਰਨ ਸਿੰਘ, ਐੱਸ. ਹਰਜੋਤ ਸਿੰਘ ਵਜੋਂ ਹੋਈ ਹੈ।
ਦਿੱਲੀ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਪੁਲਿਸ-ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ || National News
ਇਹ ਤਿੰਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਮੈਂਬਰ ਹਨ, ਜੋ ਕਿ ਜਰਮਨੀ, ਬ੍ਰਿਟੇਨ ਅਤੇ ਹੋਰ ਦੇਸ਼ਾਂ ਵਿੱਚ ਸਥਿਤ ਆਪਰੇਟਿਵਾਂ ਦੁਆਰਾ ਨਿਯੰਤਰਿਤ ਹੈ, ਤਿੰਨੋਂ ਨਵਾਂਸ਼ਹਿਰ ਦੇ ਰਾਹੋਂ ਦੇ ਵਸਨੀਕ ਹਨ। 14 ਦਸੰਬਰ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਨੇ ਸਾਂਝੇ ਤੌਰ ‘ਤੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰੀ ਸਮੇਂ ਉਨ੍ਹਾਂ ਕੋਲੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ, ਜਿਨ੍ਹਾਂ ਨੇ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਹੈਂਡ ਗਰਨੇਡ ਨਾਲ ਹਮਲਾ ਕਰਨ ਦੀ ਗੱਲ ਕਬੂਲੀ ਹੈ, ਉਨ੍ਹਾਂ ਦੋਸ਼ੀਆਂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
2 ਦਸੰਬਰ ਨੂੰ ਹੈਂਡ ਗ੍ਰਨੇਡ ਨਾਲ ਕੀਤਾ ਸੀ ਹਮਲਾ
ਸੀ.ਆਈ.ਏ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨ ਨੌਜਵਾਨਾਂ ਕੋਲੋਂ 2 ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ, ਪੁੱਛਗਿੱਛ ਦੌਰਾਨ ਇਨ੍ਹਾਂ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਨੇ 2 ਦਸੰਬਰ ਨੂੰ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਸੀ। ਹੈਂਡ ਗ੍ਰੇਨੇਡ ਦੀ ਲੋਕੇਸ਼ਨ ਵਿਦੇਸ਼ ਵਿੱਚ ਬੈਠੇ ਅੱਤਵਾਦੀਆਂ ਨੇ ਦੱਸੀ ਸੀ, ਹੁਣ ਪੁਲਿਸ ਇਸ ਮਾਮਲੇ ਵਿੱਚ ਕੌਣ-ਕੌਣ ਜੁੜਿਆ ਹੈ, ਇਸ ਦੀ ਜਾਂਚ ਵੀ ਚੱਲ ਰਹੀ ਹੈ। ਇਸ ਮਾਮਲੇ ਵਿੱਚ ਫੰਡਿੰਗ ਪਿਛਲੇ ਇੱਕ ਸਾਲ ਤੋਂ ਹੋ ਰਹੀ ਸੀ। ਜਿਸ ਦੀ ਜਾਂਚ ਇਨ੍ਹਾਂ ਨੌਜਵਾਨਾਂ ਦੇ ਬੈਂਕ ਖਾਤਾ ਨੰਬਰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।