ਕਿਸਾਨੀ ਅੰਦੋਲਨ ਨਾਲ ਜੁੜੀ ਸਭ ਤੋਂ ਵੱਡੀ ਖਬਰ, ਕੇਂਦਰੀ ਖੇਤੀਬਾੜੀ ਮੰਤਰੀ ਨਾਲ ਸਾਬਕਾ MP ਵੱਲੋਂ ਕੀਤੀ ਮੁਲਾਕਾਤ, ਮਿਲਿਆ ਭਰੋਸਾ

0
87

ਕਿਸਾਨੀ ਅੰਦੋਲਨ ਨਾਲ ਜੁੜੀ ਸਭ ਤੋਂ ਵੱਡੀ ਖਬਰ, ਕੇਂਦਰੀ ਖੇਤੀਬਾੜੀ ਮੰਤਰੀ ਨਾਲ ਸਾਬਕਾ MP ਵੱਲੋਂ ਕੀਤੀ ਮੁਲਾਕਾਤ, ਮਿਲਿਆ ਭਰੋਸਾ

ਸਾਬਕਾ ਸਾਂਸਦ ਜਗਮੀਤ ਸਿੰਘ ਬਰਾੜ ਨੇ ਅੱਜ ਦੇਰ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਰਦਾਰ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨ ਬ ਦਿਨ ਹੋ ਰਹੀ ਤਰਸਯੋਗ ਹਾਲਾਤ ਤੋ ਜਿੱਥੇ ਜਾਣੂ ਕਰਵਾਇਆ ਉਥੇ ਹੀ ਮੌਜੂਦਾ ਕਿਸਾਨੀ ਘੋਲ ਲੜਨ ਦੀ ਮਜਬੂਰੀ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਸਲੇ ਤੋਂ ਓਹਨਾਂ ਨੂੰ ਜਾਣੂ ਕਰਵਾਇਆ।

ਕਰੀਬ ਇੱਕ ਘੰਟਾ ਚਲੀ ਮੀਟਿੰਗ ਦੌਰਾਨ ਸਰਦਾਰ ਬਰਾੜ ਵਲੋ ਉਠਾਏ ਮੁੱਦਿਆਂ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸੰਵੇਦਨਸ਼ੀਲਤਾ ਅਤੇ ਹਮਦਰਦੀ ਜ਼ਾਹਿਰ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵਲੋ ਕਿਸਾਨਾਂ ਪ੍ਰਤੀ ਜਤਾਈ ਜਾ ਰਹੀ ਚਿੰਤਾ ਨੂੰ ਵੀ ਪ੍ਰਗਟਾਇਆ।

ਸੁਖਜਿੰਦਰ ਰੰਧਾਵਾ ਨੇ ਲੋਕਸਭਾ ‘ਚ ਕਿਸਾਨਾਂ ਦੇ ਮੁੱਦਿਆਂ ‘ਤੇ ਧਿਆਨ ਦੇਣ ਦਾ ਮਤਾ ਕੀਤਾ ਪੇਸ਼

ਸਰਦਾਰ ਬਰਾੜ ਸਾਹਿਬ ਵਲੋ ਦੇਸ਼ ਦੇ ਕਿਸਾਨਾਂ ਖਾਸ ਕਰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਪੇਸ਼ ਕੀਤੀਆਂ ਦਲੀਲ ਤੋ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵਲੋ ਨਾ ਸਿਰਫ ਭਰੋਸਾ ਦਿੱਤਾ ਗਿਆ ਸਗੋ ਵਾਅਦਾ ਕੀਤਾ ਗਿਆ ਕਿ ਦੇਸ਼ ਦੇ ਕਿਸਾਨਾਂ ਲਈ ਐੱਮਐੱਸਪੀ ਗਰੰਟੀ ਹੋ ਸਕਦੀ ਹੈ ਇਸ ਲਈ ਜਾਰੀ ਸੈਸ਼ਨ ਵਿੱਚ ਦੇਸ਼ ਦੇ ਕਿਸਾਨਾਂ ਸਾਹਮਣੇ ਜ਼ਿੰਮੇਵਾਰਤਾ ਅਤੇ ਭਰੋਸੇਯੋਗ ਨਾਲ ਕਦਮ ਉਠਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਨਵੀਂ ਖੇਤੀ ਪਾਲਿਸੀ ਵਿਚ ਜਿਹੜੇ ਨੁਕਤੇ ਕਿਸਾਨਾਂ ਦੇ ਖਦਸ਼ੇ ਬਣੇ ਓਹਨਾ ਤੇ ਦੁਬਾਰਾ ਵਿਚਾਰ ਕਰਨ ਲਈ ਹਮੇਸ਼ਾ ਕੇਂਦਰ ਸਰਕਾਰ ਤਤਪਰ ਹੈ ਅਤੇ ਰਹੇਗੀ। ਜਿਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਿਸਾਨਾਂ ਲਈ ਹਮੇਸ਼ਾ ਬੂਹੇ ਖੁੱਲ੍ਹੇ ਹਨ। ਸਰਦਾਰ ਬਰਾੜ ਨੇ ਪਿਛਲੇ ਦਸ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿੱਚ ਬਣੇ ਡੈੱਡਲਾਕ ਤੋ ਜਾਣੂ ਕਰਵਾਇਆ, ਜਿਸ ਤੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਵਚਨਬੱਧਤਾ ਦਿੰਦਿਆਂ ਕਿਹਾ ਕਿ, ਅਗਲੇ ਕੁਝ ਦਿਨਾਂ ਨਹੀਂ ਬਲਕਿ ਘੰਟਿਆਂ ਵਿੱਚ ਇਸ ਡੈੱਡਲਾਕ ਨੂੰ ਤੋੜ ਕੇ ਨਵੀਂ ਸਵੇਰ ਦਾ ਆਗਾਜ਼ ਹੋਵੇਗਾ।

ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋ ਜਾਰੀ ਮਰਨ ਵਰਤ ਦੌਰਾਨ ਓਹਨਾ ਦੀ ਸਿਹਤ ਤੋ ਵੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਸਰਦਾਰ ਬਰਾੜ ਨੇ ਇਸ ਮੁਲਾਕਾਤ ਨੂੰ ਆਉਣ ਵਾਲੇ ਦਿਨਾਂ ਵਿਚ ਚੰਗੇ ਸੰਕੇਤ ਦਾ ਰੂਪ ਦਿੰਦਿਆਂ ਕਿਹਾ ਕਿ ਜਿਸ ਤਰੀਕੇ ਓਹਨਾ ਨੇ ਕਿਸਾਨਾਂ ਦੇ ਵਕੀਲ ਵਜੋ ਤਰਕ ਨਾਲ, ਪਿਛਲੇ ਦਿਨੀਂ ਕਿਸਾਨ ਆਗੂਆਂ ਨਾਲ ਕੀਤੀਆਂ ਮੁਲਾਕਾਤਾਂ ਤੋ ਮਿਲੇ ਸੁਝਾਅ ਨਾਲ ਅਤੇ ਖੇਤੀਬਾੜੀ ਸੈਕਟਰ ਦੀ ਅਰਥਵਿਵਸਥਾ ਨੂੰ ਸਮਝਣ ਵਾਲੇ ਵਿਅਕਤੀਆਂ ਤੋ ਮਿਲੇ ਸੁਝਾਅ ਨਾਲ ਪੱਖ ਪੇਸ਼ ਕੀਤਾ, ਉਸ ਤੋਂ ਬਾਅਦ ਓਹਨਾ ਨੂੰ ਆਸ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਦੇ ਅੰਨਦਾਤੇ ਵਲੋ ਲੜੇ ਜਾ ਰਹੇ ਅੰਦੋਲਨ ਅਤੇ ਫ਼ੈਸਲਾਕੁਨ ਲੜਾਈ ਵਿਚ ਜਿੱਤ ਮਿਲੇਗੀ।

ਸਰਦਾਰ ਬਰਾੜ ਵਲੋ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਖਾਸ ਤੌਰ ਤੇ ਧੰਨਵਾਦ ਕਰਦਿਆਂ, ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਅਤੇ ਗੰਭੀਰਤਾ ਭਰੇ ਕਦਮ ਨਾਲ ਜਿੱਥੇ ਮੁਲਾਕਾਤ ਯਕੀਨੀ ਬਣੀ ਉਥੇ ਦੀ ਹਰਦੀਪ ਪੁਰੀ ਸਾਹਿਬ ਵਲੋ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਵੀ ਕਿਸਾਨਾਂ ਦਾ ਮੁੱਦਾ ਚੁੱਕਿਆ ਗਿਆ ਹੈ।

LEAVE A REPLY

Please enter your comment!
Please enter your name here