ਕਿਸਾਨਾਂ ਵੱਲੋਂ ਵੱਡਾ ਐਲਾਨ, 30 ਦਸੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ
ਚੰਡੀਗੜ੍ਹ : ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਮੋਰਚੇ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ।
ਅੱਜ 3 ਘੰਟੇ ਲਈ ਰੋਕੀਆਂ ਗਈਆਂ ਰੇਲਾਂ
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗਾਂ ਕਰਾਂਗੇ। ਉਨ੍ਹਾਂ ਤੋਂ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਾਂਗੇ। ਦੱਸ ਦਈਏ ਕਿ ਪੰਜਾਬ ‘ਚ ਕਿਸਾਨਾਂ ਵੱਲੋਂ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠੇ। 3 ਵਜੇ ਕਿਸਾਨਾਂ ਨੇ ਪਟੜੀਆਂ ਖਾਲੀ ਕਰ ਦਿੱਤੀਆਂ। ਹਾਲਾਂਕਿ, ਇਸ ਦੌਰਾਨ ਰੇਲ ਆਵਾਜਾਈ ਕਾਫੀ ਪ੍ਰਭਾਵਿਤ ਹੋਈ
ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕਿਹਾ- “ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ”