ਜਲੰਧਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੱਢਿਆ ਰੋਡ ਸ਼ੋਅ, ਲੋਕਾਂ ‘ਚ ਦਿਸਿਆ ਭਾਰੀ ਉਤਸ਼ਾਹ || Punjab News

0
101

ਜਲੰਧਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੱਢਿਆ ਰੋਡ ਸ਼ੋਅ, ਲੋਕਾਂ ‘ਚ ਦਿਸਿਆ ਭਾਰੀ ਉਤਸ਼ਾਹ

ਜਲੰਧਰ, 18 ਦਸੰਬਰ : ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ। ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਵਿੱਚ ਸੀਐਮ ਭਗਵੰਤ ਸਿੰਘ ਮਾਨ ਦਾ ਇਹ ਪਹਿਲਾ ਰੋਡ ਸ਼ੋਅ ਸੀ। ਜਲੰਧਰ ਤੋਂ ਪਹਿਲਾਂ ਸੀਐਮ ਮਾਨ ਨੇ ਅੰਮ੍ਰਿਤਸਰ ‘ਚ ਰੋਡ ਸ਼ੋਅ ਕੀਤਾ ਸੀ। ਸੀਐਮ ਮਾਨ ਦਾ ਇਹ ਰੋਡ ਸ਼ੋਅ ਸ਼੍ਰੀ ਰਾਮ ਚੌਂਕ ਤੋਂ ਭਗਵਾਨ ਸ਼੍ਰੀ ਵਾਲਮੀਕਿ ਚੌਂਕ (ਜਯੋਤੀ ਚੌਂਕ) ਤੱਕ ਕੱਢਿਆ ਗਿਆ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ। ਪੁਲਿਸ ਨੇ ਹਰ ਮੋੜ ‘ਤੇ ਜਵਾਨ ਤਾਇਨਾਤ ਕੀਤੇ ਹੋਏ ਸਨ। ਇਸ ਤੋਂ ਇਲਾਵਾ ਸੜਕਾਂ ਨੂੰ ਵੀ ਚਾਰੇ ਪਾਸਿਓਂ ਬੰਦ ਕਰ ਦਿੱਤਾ ਗਿਆ।

ਪਾਰਟੀ ਉਮੀਦਵਾਰਾਂ ਦੇ ਹੱਕ ‘ਚ ਵਾਲੰਟੀਅਰਾਂ ਨਾਲ ਕੱਢਿਆ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਆਪਣੀ ਪਾਰਟੀ ਵੱਲੋਂ ਜਲੰਧਰ ਤੋਂ ਚੋਣ ਲੜ ਰਹੇ ਸਾਰੇ ਕੌਂਸਲਰ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਾਂ। ਸੀਐਮ ਮਾਨ ਨੇ ਕਿਹਾ- ਸ਼ਹਿਰ ਦੇ ਲੋਕ ਜੋ ਵੀ ਕਹਿਣਗੇ ਅਸੀਂ ਉਹੀ ਕਰਾਂਗੇ। ਇਸ ਨਾਲ ਸਾਡਾ ਸ਼ਹਿਰ ਸੁੰਦਰ ਬਣ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਸੀਐਮ ਸੜਕਾਂ ‘ਤੇ ਨਹੀਂ ਜਾਂਦੇ ਸਨ, ਪਰ ਮੈਂ ਜਾਂਦਾ ਹਾਂ, ਪੰਜਾਬ ਪੱਧਰ ‘ਤੇ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ, ਉਹ ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਜਾ ਚੁੱਕੀਆਂ ਹਨ। ਪਰ ਹੁਣ ਜਲੰਧਰ ਪੱਧਰ ‘ਤੇ ਦੋ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਹ ਵੀ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਮੈਨੂੰ ਉਮੀਦ ਹੈ ਕਿ ਅੰਮ੍ਰਿਤਸਰ ਸਾਹਿਬ, ਜਲੰਧਰ ਤੇ ਫ਼ਗਵਾੜਾ ਦੇ ਜੁਝਾਰੂ ਲੋਕ ‘ਆਪ’ ਦੇ ਉਮੀਦਵਾਰਾਂ ਨੂੰ ਇਕਤਰਫਾ ਜਿੱਤ ਦਿਵਾ ਕੇ ਇਤਿਹਾਸ ਸਿਰਜਣਗੇ।

ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਦਿੱਤਾ ਸੱਦਾ

 

 

LEAVE A REPLY

Please enter your comment!
Please enter your name here