ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਅੱਜ ਵੋਟਿੰਗ ਸ਼ੁਰੂ
ਪੰਜਾਬ ਵਿੱਚ ਨਗਰ ਨਿਗਮ ਦੇ ਨਾਲ-ਨਾਲ ਰਾਜ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਕੁਝ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਠੰਢ ਕਾਰਨ ਸਵੇਰ ਤੋਂ ਹੀ ਵੋਟਿੰਗ ਕੇਂਦਰਾਂ ’ਤੇ ਭੀੜ ਨਹੀਂ ਸੀ।
ਪੰਜਾਬ ‘ਚ ਇਹ ਵੋਟਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਜ਼ਿਲ੍ਹਿਆਂ ‘ਚ ਪੈ ਰਹੀਆਂ ਹਨ।ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਵੀ ਦੇਰ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਕਮਿਸ਼ਨ ਵੱਲੋਂ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਅਤੇ ਉਪ ਚੋਣਾਂ ਵਿੱਚ 5 ਨਗਰ ਨਿਗਮਾਂ ਨੂੰ ਛੱਡ ਕੇ ਲਗਭਗ 18.66 ਲੱਖ ਵੋਟਰ ਵੋਟ ਪਾਉਣਗੇ।