ਤਰੁਣ ਚੁੱਘ ਨੇ ਆਪਣੀ ਵੋਟ ਦਾ ਕੀਤਾ ਭੁਗਤਾਨ || Today News

0
110

ਤਰੁਣ ਚੁੱਘ ਨੇ ਆਪਣੀ ਵੋਟ ਦਾ ਕੀਤਾ ਭੁਗਤਾਨ

ਅੰਮ੍ਰਿਤਸਰ ਵਿੱਚ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਅੰਮ੍ਰਿਤਸਰ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰਾਂ ਨੂੰ ਵੋਟ ਕਰ ਰਹੇ ਹਨ। ਜਿਸ ਦੇ ਚਲਦੇ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਘ ਨੇ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਹਾਥੀ ਗੇਟ ਵਿਖੇ ਵਾਰਡ ਨੰਬਰ 59 ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਬੂਥ ਨੰਬਰ 06 ਤੇ ਜਾ ਕੇ ਵੋਟ ਕੀਤੀ

SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਉਹਨਾਂ ਨੇ ਕਿਹਾ ਕਿ ਮੈਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਅੱਜ ਦੇ ਦਿਨ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਲੋਕ ਆਪਣਾ ਪਸੰਦੀ ਦਾ ਉਮੀਦਵਾਰ ਕੌਂਸਲਰ ਬਣ ਸਕਣ ਤੇ ਓਹ ਵਿਅਕਤੀ ਆਪਣੇ ਵਾਰਡ ਦੀ ਸੇਵਾ ਕਰ ਸਕੇ।

ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ

ਇਸ ਦੇ ਨਾਲ ਹੀ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਨੇਤਾ ਤਰੁਣ ਚੁੱਘ ਵੱਲੋਂ ਪੰਜਾਬ ਸਰਕਾਰ ਤੇ ਸ਼ਬਦੀ ਹਮਲੇ ਕੀਤੇ ਗਏ ਉਹਨਾਂ ਕਿਹਾ ਕਿ ਆਏ ਦਿਨ ਹੀ ਅੰਮ੍ਰਿਤਸਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਵਿੱਚ ਅਤੇ ਅੱਜ ਗੁਰਦਾਸਪੁਰ ਦੇ ਵਿੱਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਜੋ ਕਿ ਪੰਜਾਬ ਸਰਕਾਰ ਲਈ ਸ਼ਰਮਨਾਕ ਗੱਲ ਹੈ।

LEAVE A REPLY

Please enter your comment!
Please enter your name here