ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਬੰਬ ਸੁੱਟਣ ਵਾਲੇ 3 ਅੱਤਵਾਦੀਆਂ ਦਾ ਐਨਕਾਊਂਟਰ
ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਪੰਜਾਬ ਦੇ ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਬੰਬ ਸੁੱਟਣ ਵਾਲੇ 3 ਅੱਤਵਾਦੀਆਂ ਦਾ ਤੜਕਸਾਰ ਐਨਕਾਊਂਟਰ ਕਰ ਦਿੱਤਾ ਗਿਆ ਹੈ | ਇਹ ਕਾਰਵਾਈ ਸੋਮਵਾਰ ਸਵੇਰੇ ਯੂਪੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਹੋਈ। ਤਿੰਨੋਂ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਮੈਂਬਰ ਸਨ। ਇਨ੍ਹਾਂ ਕੋਲੋਂ ਦੋ ਏਕੇ 47 ਸਮੇਤ ਕਈ ਹਥਿਆਰ ਬਰਾਮਦ ਹੋਏ ਹਨ। ਤਿੰਨਾਂ ਅੱਤਵਾਦੀਆਂ ਦੀ ਪਛਾਣ ਗੁਰਵਿੰਦਰ ਸਿੰਘ, ਰਵੀ ਅਤੇ ਜਸਪ੍ਰੀਤ ਵਜੋਂ ਹੋਈ ਹੈ। ਤਿੰਨਾਂ ਨੇ ਕੁਝ ਸਮਾਂ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਸੀ।
ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨਿਆ
ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਤਿੰਨੋਂ ਅੱਤਵਾਦੀ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਹ ਮੁਕਾਬਲਾ ਪੂਰਨਪੁਰ ਇਲਾਕੇ ਵਿੱਚ ਹੋਇਆ। ਤਿੰਨਾਂ ਅੱਤਵਾਦੀਆਂ ਦੀ ਭਾਲ ਲਈ ਪੰਜਾਬ ਪੁਲਿਸ ਦੀ ਟੀਮ ਯੂਪੀ ਪੁਲਿਸ ਦੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਗੋਲੀਆਂ ਨਾਲ ਜ਼ਖਮੀ ਹੋਏ ਸਾਰੇ ਦੋਸ਼ੀਆਂ ਨੂੰ ਸੀ.ਐੱਚ.ਸੀ. ਪੂਰਨਪੁਰ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : Diljit Dosanjh-AP Dhillon ਦੇ ਕਲੇਸ਼ ‘ਚ ਹੁਣ Badshah ਦੀ ਐਂਟਰੀ
ਪੁਲਿਸ ਨੇ ਜ਼ਖ਼ਮੀ ਮੁਲਜ਼ਮਾਂ ਨੂੰ ਕਰਵਾਇਆ ਸੀ ਹਸਪਤਾਲ ਦਾਖ਼ਲ
ਪੁਲਿਸ ਮੁਕਾਬਲੇ ਵਿੱਚ ਗੋਲੀ ਲੱਗਣ ਵਾਲੇ ਮੁਲਜ਼ਮਾਂ ਵਿੱਚ 25 ਸਾਲਾ ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਅਤੇ 23 ਸਾਲਾ ਵਰਿੰਦਰ ਸਿੰਘ ਉਰਫ਼ ਰਵੀ ਪੁੱਤਰ ਰਣਜੀਤ ਸਿੰਘ ਵਾਸੀ ਅਗਵਾਨ ਪਿੰਡ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਸ਼ਾਮਲ ਹਨ। ਇਸ ਤੋਂ ਇਲਾਵਾ 18 ਸਾਲਾ ਜਸਨ ਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਵਾਸੀ ਨਿੱਕਾ ਸੁਰ, ਕਲਾਨੌਰ, ਗੁਰਦਾਸਪੁਰ ਨੂੰ ਵੀ ਪੁਲਿਸ ਨੇ ਮੁਕਾਬਲੇ ਵਿਚ ਢੇਰ ਕੀਤਾ ਹੈ। ਪੁਲਿਸ ਨੇ ਜ਼ਖ਼ਮੀ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਸੀ ਜਿਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।