ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾਂ ਬੱਚੀ, ਪੁਲਿਸ ਤੇ ਪ੍ਰਸ਼ਾਸ਼ਨ ਵੱਲੋ ਜੰਗੀ ਪੱਧਰ ‘ਤੇ ਬਚਾਅ ਕਾਰਜ ਸ਼ੁਰੂ
ਰਾਜਸਥਾਨ ਦੇ ਕੋਟਪੁਤਲੀ-ਬਹਿਰੋੜ ਜ਼ਿਲ੍ਹੇ ਦੇ ਕੀਰਤਪੁਰਾ ਪਿੰਡ ਵਿੱਚ ਇੱਕ ਤਿੰਨ ਸਾਲ ਦੀ ਬੱਚੀ ਬੋਰਵੈੱਲ ਵਿੱਚ ਡਿੱਗ ਗਈ। ਲੜਕੀ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਾ।
ਖੇਡਦੇ ਸਮੇਂ ਫਿਸਲਿਆ ਪੈਰ
ਮੁਢਲੀ ਜਾਣਕਾਰੀ ਅਨੁਸਾਰ ਚੇਤਨਾ ਚੌਧਰੀ ਪੁੱਤਰੀ ਭੁਪਿੰਦਰ ਚੌਧਰੀ ਘਰ ਦੇ ਨੇੜੇ ਖੇਡ ਰਹੀ ਸੀ। ਇਸ ਦੌਰਾਨ ਉਸਦਾ ਪੈਰ ਫਿਸਲ ਗਿਆ ਅਤੇ ਉਹ ਬੋਰਵੈੱਲ ਵਿੱਚ ਡਿੱਗ ਗਈ। ਬੇਟੀ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲਿਆਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਫਿਲਹਾਲ ਬੋਰਵੈੱਲ ਨੇੜੇ ਜੇਸੀਬੀ ਨਾਲ ਖੁਦਾਈ ਸ਼ੁਰੂ ਕਰ ਦਿੱਤੀ ਗਈ ਹੈ। ਬੋਰਵੈੱਲ ‘ਚ ਪਾਈਪ ਰਾਹੀਂ ਬੱਚੀ ਨੂੰ ਆਕਸੀਜਨ ਸਪਲਾਈ ਕੀਤੀ ਗਈ ਹੈ।
ਜੇਸੀਬੀ ਮਸ਼ੀਨ ਨਾਲ ਖੁਦਾਈ ਸ਼ੁਰੂ
ਡੀਐੱਸਪੀ ਰਾਜੇਂਦਰ ਬੁਰਦਕ ਨੇ ਦੱਸਿਆ ਕਿ “ਸੂਚਨਾ ਮਿਲਦੇ ਹੀ ਸਰੁੰਡ ਥਾਣਾ ਇੰਚਾਰਜ ਮੁਹੰਮਦ ਇਮਰਾਨ ਅਤੇ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜੇਸੀਬੀ ਮਸ਼ੀਨ ਨਾਲ ਬਚਾਅ ਲਈ ਬੋਰਵੈੱਲ ਨੇੜੇ ਖੁਦਾਈ ਸ਼ੁਰੂ ਕਰ ਦਿੱਤੀ ਗਈ ਹੈ। ਬਚਾਅ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬੱਚੀ ਨੂੰ ਸੁਰੱਖਿਅਤ ਕੱਢਣ ਲਈ ਸਾਰੇ ਸਾਧਨ ਜੁਟਾਏ ਜਾ ਰਹੇ ਹਨ।”
ਓਵਰਸਪੀਡ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਦਰਦਨਾਕ ਹਾਦਸੇ ‘ਚ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ