ਪੰਜਾਬ ‘ਚ ਹੋਰ ਵਧੇਗੀ ਠੰਡ; ਅਲਰਟ ਹੋਇਆ ਜਾਰੀ, ਪੜ੍ਹੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ
ਚੰਡੀਗੜ੍ਹ : ਪਹਾੜੀ ਖੇਤਰਾਂ ‘ਚ ਹੋ ਰਹੀ ਬਰਫਬਾਰੀ ਕਾਰਨ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪੰਜਾਬ ਦਾ ਤਾਪਮਾਨ ਪਿਛਲੇ 24 ਘੰਟਿਆਂ ਦੌਰਾਨ 6 ਡਿਗਰੀ ਹੇਠਾਂ ਆਇਆ ਹੈ। ਅਗਲੇ 2 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇੰਨਾ ਹੀ ਨਹੀਂ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਈ ਇਲਾਕਿਆਂ ਵਿੱਚ ਕੋਹਰੇ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਲੁਧਿਆਣਾ ਵਿੱਚ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੱਛਮੀ ਗੜਬੜੀ 26 ਦਸੰਬਰ ਦੀ ਰਾਤ ਤੋਂ ਸਰਗਰਮ ਹੋਵੇਗੀ। ਜਿਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਮੱਧ ਭਾਰਤ ਤੱਕ ਦੇਖਣ ਨੂੰ ਮਿਲੇਗਾ।
ਸ਼ਿਆਮ ਬੇਨੇਗਲ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ, ਸਿਨੇਮਾ ਜਗਤ ਨੇ ਵੀ ਦਿੱਤੀ ਸ਼ਰਧਾਂਜਲੀ