ਕਿਸਾਨਾਂ ਦੇ ਹੱਕ ‘ਚ CM ਮਾਨ ਦਾ ਵੱਡਾ ਬਿਆਨ, ਕਿਹਾ “ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ…

0
24

ਕਿਸਾਨਾਂ ਦੇ ਹੱਕ ‘ਚ CM ਮਾਨ ਦਾ ਵੱਡਾ ਬਿਆਨ, ਕਿਹਾ “ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ…

ਚੰਡੀਗੜ੍ਹ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ।ਕੜਾਕੇ ਦੀ ਠੰਢ ਅਤੇ ਬਰਸਾਤ ਵਿੱਚ ਵੀ ਕਿਸਾਨ ਬਾਰਡਰ ‘ਤੇ ਡੱਟੇ ਹੋਏ ਹਨ। ਕਿਸਾਨਾਂ ਦੇ ਹੱਕ ਚ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕੀਤਾ ਹੈ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣ ਲਈ ਵੀ ਕਿਹਾ ਹੈ।

ਸੀਐਮ ਭਗਵੰਤ ਮਾਨ ਨੇ ਕੀਤਾ ਟਵੀਟ

ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਕੇੰਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈੰਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ।”

ਫਤਹਿਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ

LEAVE A REPLY

Please enter your comment!
Please enter your name here