ਸਰਦੀਆਂ ‘ਚ ਕਿਉਂ ਹੈ ਸ਼ਕਰਕੰਦੀ ਖਾਣਾ ਜ਼ਿਆਦਾ ਫਾਇਦੇਮੰਦ? ਜਾਣੋ ਹੈਰਾਨੀਜਨਕ ਕਾਰਨ
ਨਵੀ ਦਿੱਲੀ : ਸਰਦੀਆਂ ਦਾ ਮੌਸਮ ਆਉਂਦੇ ਹੀ ਸਰੀਰ ਨੂੰ ਨਿੱਘ ਅਤੇ ਊਰਜਾ ਦੀ ਲੋੜ ਹੁੰਦੀ ਹੈ। ਸਰਦੀਆਂ ਵਿੱਚ ਸ਼ਕਰਕੰਦੀ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਹ ਨਾ ਸਿਰਫ਼ ਸਰੀਰ ਨੂੰ ਊਰਜਾ ਦਿੰਦਾ ਹੈ, ਸਗੋਂ ਇਮਿਊਨਿਟੀ ਵੀ ਵਧਾਉਂਦਾ ਹੈ ਅਤੇ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਸ਼ਕਰਕੰਦੀ ਨੂੰ ਕਈ ਤਰੀਕਿਆਂ ਨਾਲ ਖਾਧਾ ਜਾਂਦਾ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਰੋਜ਼ਾਨਾ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਇਸ ਤੋਂ ਜ਼ਿਆਦਾ ਫਾਇਦੇ ਮਿਲਣਗੇ। ਜਾਣੋ ਇਸ ਦੇ ਬੇਮਿਸਾਲ ਖਾਸ ਫਾਇਦਿਆਂ ਬਾਰੇ-
ਇਮਿਊਨਿਟੀ ਵਧਾਏ
ਸ਼ਕਰਕੰਦੀ ‘ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ, ਜੋ ਜ਼ੁਕਾਮ, ਖੰਘ ਅਤੇ ਇਨਫੈਕਸ਼ਨ ਤੋਂ ਬਚਾਉਣ ‘ਚ ਮਦਦ ਕਰਦੇ ਹਨ।
ਪਾਚਨ ਤੰਤਰ ਲਈ ਫਾਇਦੇਮੰਦ
ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦਾ ਹੈ
ਚਮੜੀ ਲਈ ਵਰਦਾਨ
ਸ਼ਕਰਕੰਦੀ ਵਿੱਚ ਵਿਟਾਮਿਨ ਏ ਅਤੇ ਬੀਟਾ-ਕੈਰੋਟੀਨ ਹੁੰਦਾ ਹੈ, ਜੋ ਚਮੜੀ ਨੂੰ ਨਮੀ ਦਿੰਦਾ ਹੈ ਅਤੇ ਸਰਦੀਆਂ ਵਿੱਚ ਖੁਸ਼ਕ ਚਮੜੀ ਨੂੰ ਠੀਕ ਕਰਦਾ ਹੈ।
ਸਰੀਰ ਨੂੰ ਰੱਖੇ ਗਰਮ
ਸ਼ਕਰਕੰਦੀ ਖਾਣ ਨਾਲ ਸਰੀਰ ਅੰਦਰੋਂ ਗਰਮ ਰਹਿੰਦਾ ਹੈ, ਜਿਸ ਨਾਲ ਠੰਡੇ ਮੌਸਮ ਵਿਚ ਠੰਢ ਦਾ ਅਹਿਸਾਸ ਘੱਟ ਜਾਂਦਾ ਹੈ। ਸ਼ਕਰਕੰਦੀ ਖਾਣ ਨਾਲ ਨਾ ਸਿਰਫ ਸਰੀਰ ਗਰਮ ਰਹਿੰਦਾ ਹੈ ਸਗੋਂ ਇਸ ਨਾਲ ਸਿਹਤ ਲਈ ਵੀ ਕਈ ਫਾਇਦੇ ਹੁੰਦੇ ਹਨ। ਤੁਸੀਂ ਇਸ ਨੂੰ ਭੁੰਨ ਕੇ, ਉਬਾਲ ਕੇ ਜਾਂ ਹੋਰ ਪਕਵਾਨਾਂ ਵਿਚ ਮਿਲਾ ਕੇ ਇਸ ਦਾ ਪੂਰਾ ਲਾਭ ਲੈ ਸਕਦੇ ਹੋ। ਇਸ ਲਈ ਇਸ ਸਰਦੀਆਂ ਵਿਚ ਸ਼ਕਰਕੰਦੀ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਓ ਅਤੇ ਸਿਹਤਮੰਦ ਰਹੋ।
ਦਿਲ ਨੂੰ ਰੱਖੇ ਸਿਹਤਮੰਦ
ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਹੋਣ ਕਾਰਨ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
ਹੱਡੀਆਂ ਨੂੰ ਕਰੇ ਮਜ਼ਬੂਤ
ਸ਼ਕਰਕੰਦੀ ‘ਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਠੰਡ ਵਿੱਚ ਹੱਡੀਆਂ ਦੀ ਕਠੋਰਤਾ ਤੋਂ ਰਾਹਤ ਦਿਵਾਉਂਦਾ ਹੈ।
ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, 24 ਘੰਟੇ ਸਾਫ਼ ਪਾਣੀ ਦੀ ਸਪਲਾਈ ਦਾ ਕੀਤਾ ਵਾਅਦਾ