ਦਿੱਲੀ ਅੰਦੋਲਨ 2: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਖਾਸ ਅਪੀਲ

0
61

ਦਿੱਲੀ ਅੰਦੋਲਨ 2: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਖਾਸ ਅਪੀਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਪਿੰਡ ਵੱਲ੍ਹਾ ਵਿਖੇ ਜਿਲ੍ਹੇ ਭਰ ਤੋਂ ਜੋਨ ਪੱਧਰੀ ਟੀਮਾਂ ਨਾਲ ਮੀਟਿੰਗ ਕਰਕੇ, ਦਿੱਲੀ ਅੰਦੋਲਨ 2 ਦੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਕਾਮਜਾਬ ਕਰਨ ਲਈ ਤਿਆਰੀਆਂ ਸਬੰਧੀ, ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਦੇ ਲੋਕਾਂ ਨੂੰ ਅਪੀਲ

ਇਸ ਮੌਕੇ ਹਾਜ਼ਿਰ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ , ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਆਗੂ ਬਾਜ਼ ਸਿੰਘ ਸਰੰਗੜਾ ਨੇ ਕਿਹਾ ਕਿ ਜਿਵੇਂ ਵਿਕਾਸ ਦੇ ਨਾਮ ਤੇ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਸਮੇਤ ਸਾਰੇ ਕਾਰੋਬਾਰਾਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਪੱਧਰ ਤੇ ਖੁੱਲ੍ਹ ਦੇ ਕੇ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ, ਰੇੜ੍ਹੀ ਫੜ੍ਹੀ ਵਾਲਿਆਂ।ਅਤੇ ਮਜਦੂਰਾਂ ਦੇ ਰੁਜਗਾਰ ਖਤਮ ਕਰਨ ਦੇ ਸਮਿਆਨੇ ਬਣਾ ਚੁੱਕੀ ਹੈ ਅਤੇ ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ 13 ਫਰਵਰੀ ਤੋਂ ਸ਼ੁਰੂ ਹੋਏ ਦਿੱਲੀ ਅੰਦੋਲਨ ਤੇ ਅਤਿਆਚਾਰ ਕੀਤਾ ਗਿਆ ਹੈ ਅਤੇ 26 ਨਵੰਬਰ ਤੋਂ ਜਾਰੀ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਅਜਿਹੀਆਂ ਹਾਲਤਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਨਾਲ ਇੱਕਜੁਟਤਾ ਦਿਖਾਉਂਦੇ ਹੋਏ ਆਪਣੇ ਕਾਰੋਬਾਰ ਇੱਕ ਦਿਨ ਲਈ ਬੰਦ ਕਰਕੇ ਸਹਿਯੋਗ ਦੇਣ ਤਾਂ ਜ਼ੋ ਇਹਨਾਂ ਕਾਰੋਬਾਰਾਂ ਤੇ ਬੁਰੀ ਨਜ਼ਰ ਰੱਖਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਸਾਂਝੇ ਰੂਪ ਵਿੱਚ ਹੱਕਾਂ ਦੀ ਰਾਖੀ ਲਈ ਦ੍ਰਿੜਤਾ ਜ਼ਾਹਰ ਕੀਤੀ ਜਾ ਸਕੇ।

ਕੰਪਨੀ ਵੱਲੋਂ ਆਨਲਾਈਨ ਸੇਲ ਕੀਤੀ ਗਈ ਕਮੀਜ਼ ਤੇ ਰਾਸ਼ਟਰੀ ਚਿੰਨ੍ਹ ਬਣਾਉਣ ਖਿਲਾਫ ਵਕੀਲਾਂ ਦੇ ਇੱਕ ਸਮੂਹ ਵੱਲੋਂ SSP ਨੂੰ ਸੌਂਪੀ ਸ਼ਿਕਾਇਤ

ਆਗੂਆਂ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ਤੇ ਪਹੁੰਚ ਬਣਾ ਚੁੱਕਾ ਹੈ ਅਤੇ ਦੇਸ਼ ਭਰ ਵਿੱਚ ਅੱਜ ਅੰਦੋਲਨ ਦੀ ਹਮਾਇਤ ਵਿੱਚ ਮੋਮਬੱਤੀ ਮਾਰਚ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ 27 ਦਸੰਬਰ ਨੂੰ ਪੂਰੇ ਜਿਲ੍ਹੇ ਦੇ ਪਿੰਡ ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਕਿਸਾਨਾਂ ਮਜਦੂਰਾਂ ਵੱਲੋਂ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇੜ੍ਹੀ ਫੜ੍ਹੀ ਵਾਲਿਆਂ, ਵਿੱਦਿਅਕ ਅਦਾਰਿਆਂ ਆਦਿ ਨੂੰ ਬੰਦ ਦਾ ਸਮਰਥਨ ਕਰਨ ਲਈ ਬੇਨਤੀ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਮੈਡੀਕਲ ਸਟੋਰ, ਹਸਪਤਾਲ, ਐਂਬੁਲੈਂਸ, ਵਿਆਹ ਸ਼ਾਦੀਆਂ, ਏਅਰਪੋਰਟ ਨੂੰ ਜਾਣ ਆਉਣ ਆਦਿਕ ਨੂੰ ਛੋਟ ਰਹੇਗੀ। ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸਵਿੰਦਰ ਸਿੰਘ ਰੂਪੋਵਾਲੀ, ਗੁਰਦੇਵ ਸਿੰਘ ਗੱਗੋਮਾਹਲ, ਕੁਲਜੀਤ ਸਿੰਘ ਕਾਲੇ ਘਣੂਪੁਰ, ਸੁਖਦੇਵ ਸਿੰਘ ਚਾਟੀਵਿੰਡ ਅਤੇ ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਸੈਕੜੇ ਜੋਨ ਪੱਧਰੀ ਕਿਸਾਨ ਮਜ਼ਦੂਰ ਆਗੂ ਹਾਜ਼ਿਰ ਰਹੇ।

LEAVE A REPLY

Please enter your comment!
Please enter your name here