ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ-ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ
ਨਵੀ ਦਿੱਲੀ : ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਹੈ। ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਸਦੈਵ ਅਟਲ ਵਿਖੇ ਸ਼ਰਧਾਂਜਲੀ ਦਿੱਤੀ।
ਪੀਐਮ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਯਾਦ ਕਰਦਿਆਂ ਕੀ ਕਿਹਾ
ਪੀਐਮ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਯਾਦ ਕਰਦੇ ਹੋਏ ਕਿਹਾ ਕਿ “25 ਦਸੰਬਰ ਦਾ ਇਹ ਦਿਨ ਭਾਰਤੀ ਰਾਜਨੀਤੀ ਅਤੇ ਭਾਰਤੀ ਜਨਤਾ ਲਈ ਚੰਗੇ ਸ਼ਾਸਨ ਦਾ ਅਟਲ ਦਿਵਸ ਹੈ। ਉਨ੍ਹਾਂ ਨੇ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕੀਤਾ। ਅਟਲ ਬਿਹਾਰੀ ਵਾਜਪਾਈ ਨੇ ਕਦੇ ਖਰੀਦੋ ਫਰੋਖਤ ਨਹੀਂ ਕੀਤੀ। ਉਨ੍ਹਾਂ ਨੇ ਗੰਦੀ ਰਾਜਨੀਤੀ ਦੇ ਰਾਹ ਤੁਰਨ ਦੀ ਬਜਾਏ 1996 ਵਿੱਚ ਅਸਤੀਫਾ ਦੇਣ ਨੂੰ ਤਰਜੀਹ ਦਿੱਤੀ। 1999 ਵਿੱਚ ਉਨ੍ਹਾਂ ਦੀ ਸਰਕਾਰ 1 ਵੋਟ ਨਾਲ ਡਿੱਗ ਗਈ ਸੀ।
ਇਹ ਵੀ ਪੜੋ : ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ’; ਅਰਵਿੰਦ ਕੇਜਰੀਵਾਲ ਦਾ ਵੱਡਾ ਦਾਅਵਾ
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਦੈਵ ਅਟਲ ਸਮਾਰਕ ‘ਤੇ ਸ਼ਰਧਾਂਜਲੀ ਦੇਣ ਵਾਲਿਆਂ ‘ਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਤੋਂ ਇਲਾਵਾ ਐਨਡੀਏ ਦੇ ਸਾਰੇ ਨੇਤਾ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਸਦੈਵ ਅਟਲ ਆਏ।