ਸਾਬਕਾ PM ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ
ਚੰਡੀਗੜ੍ਹ : ਸਾਬਕਾ PM ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮਿਤੀ 26.12.2024 ਤੋਂ ਮਿਤੀ 01.01.2025 ਤਿੱਕ (07 ਦਿਨਾਂ) ਦੌਰਾਨ ਸਰਕਾਰੀ ਦਫਤਰਾਂ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ।
ਮਨਮੋਹਨ ਦਾ ਅੰਤਿਮ ਸੰਸਕਾਰ ਕੱਲ੍ਹ
ਦੱਸ ਦਈਏ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਬੀਤੀ ਰਾਤ 8:06 ਵਜੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਮਨਮੋਹਨ ਦੀ ਮ੍ਰਿਤਕ ਦੇਹ ਭਲਕੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਰੱਖੀ ਜਾਵੇਗੀ, ਜਿੱਥੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਜਾਣਕਾਰੀ ਮੁਤਾਬਕ ਮਨਮੋਹਨ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ। ਉਨ੍ਹਾਂ ਦੀਆਂ ਧੀਆਂ ਅੱਜ ਸ਼ਾਮ ਤੱਕ ਅਮਰੀਕਾ ਤੋਂ ਭਾਰਤ ਆ ਜਾਣਗੀਆਂ। ਅੰਤਿਮ ਸੰਸਕਾਰ ਕਿੱਥੇ ਕੀਤਾ ਜਾਵੇਗਾ, ਇਸ ਦਾ ਫੈਸਲਾ ਪ੍ਰਧਾਨ ਮੰਤਰੀ ਦਫ਼ਤਰ (PMO) ਕਰੇਗਾ।
ਇਹ ਵੀ ਪੜੋ : ਭਾਰਤੀ ਕ੍ਰਿਕਟ ਟੀਮ ਵੱਲੋਂ ਸਾਬਕਾ PM ਨੂੰ ਸ਼ਰਧਾਂਜਲੀ, ਕਾਲੀ ਪੱਟੀ ਬੰਨ੍ਹ ਕੇ ਮੈਦਾਨ ‘ਚ ਉਤਰੇ ਖਿਡਾਰੀ









