ਪੁਲਿਸ ਦੀ ਵੱਡੀ ਕਾਰਵਾਈ : ਤਸਕਰ ਦੇ ਕਬਜ਼ੇ ਚੋਂ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ
ਕ੍ਰਾਈਮ ਬਰਾਂਚ 1 ਦੀ ਟੀਮ ਨੇ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਚੋਂ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਸ਼ੋਕ ਨਗਰ ਖਜੂਰ ਚੌਂਕ ਸਲੇਮ ਟਾਬਰੀ ਦੇ ਵਾਸੀ ਕੰਵਰਪਾਲ ਸਿੰਘ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਬਕਾ PM ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ
ਜਾਣਕਾਰੀ ਦਿੰਦਿਆਂ ਇੰਸਪੈਕਟਰ ਸੋਹਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਜਲੰਧਰ ਬਾਈਪਾਸ ਚੌਂਕ ਮੌਜੂਦ ਸੀ । ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਕੰਵਰਪਾਲ ਸਿੰਘ ਹੈਰੋਈਨ ਵੇਚਣ ਲਈ ਖਜੂਰ ਚੌਂਕ ਵਿੱਚ ਖੜ ਕੇ ਆਪਣੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ।
ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ
ਜਾਣਕਾਰੀ ਤੋਂ ਬਾਅਦ ਕ੍ਰਾਈਮ ਬਰਾਂਚ ਦੀ ਟੀਮ ਨੇ ਦਬਿਸ਼ ਦੇ ਕੇ ਮੁਲਜਮ ਨੂੰ ਹਿਰਾਸਤ ਵਿੱਚ ਲਿਆ ਅਤੇ ਉਸ ਦੇ ਕਬਜ਼ੇ ਚੋਂ 5 ਕਿਲੋ 10 ਗ੍ਰਾਮ ਹੈਰੋਇਨ ,10,400ਰੁਪਏ ਦੀ ਭਾਰਤੀ ਕਰੰਸੀ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ। ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।









