ਅੰਮ੍ਰਿਤਸਰ ਨਾਲ ਡਾ. ਮਨਮੋਹਨ ਸਿੰਘ ਦਾ ਗੂੜਾ ਰਿਸ਼ਤਾ, ਇਹ ਕਾਲਜ ਲੈਂਦਾ ਸੀ ਅੱਧੀ ਫੀਸ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਰਾਤ ਦਿੱਲੀ ਏਮਜ਼ ‘ਚ ਆਖਰੀ ਸਾਹ ਲਿਆ। ਉਨ੍ਹਾਂ ਦਾ ਜਨਮ ਅਣਵੰਡੇ ਭਾਰਤ ਵਿੱਚ ਪੰਜਾਬ ਦੇ ਗਾਹ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਅੰਮ੍ਰਿਤਸਰ ਪੰਜਾਬ ਆ ਕੇ ਵਸ ਗਿਆ ਸੀ। ਡਾ. ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਗੂੜਾ ਰਿਸ਼ਤਾ ਰਿਹਾ ਹੈ।
ਡਾ. ਮਨਮੋਹਨ ਸਿੰਘ ਨੇ 10ਵੀਂ ਕਰਨ ਤੋਂ ਬਾਅਦ ਪ੍ਰੀ-ਕਾਲਜ ਕਰਨ ਲਈ ਹਿੰਦੂ ਕਾਲਜ ਵਿੱਚ ਦਾਖਲਾ ਲਿਆ। ਸਤੰਬਰ 1948 ਵਿੱਚ ਉਨ੍ਹਾਂ ਨੇ ਕਾਲਜ ਵਿੱਚ ਦਾਖਲਾ ਲਿਆ ਸੀ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤਤਕਾਲੀ ਪ੍ਰਿੰਸੀਪਲ ਸੰਤ ਰਾਮ ਨੇ ਉਨ੍ਹਾਂ ਨੂੰ ਰੋਲ ਕਾਲ ਆਫ ਆਨਰ ਨਾਲ ਸਨਮਾਨਿਤ ਕੀਤਾ ਸੀ।