ਖਨੌਰੀ ਬਾਰਡਰ ‘ਤੇ ਡੱਲੇਵਾਲ ਦਾ ਮਰਨ ਵਰਤ ਜਾਰੀ, ਡਾਕਟਰਾਂ ਵੱਲੋਂ ਕਿਸਾਨ ਆਗੂਆਂ ਨੂੰ ਸੌਪੀ ਗਈ ਮੈਡੀਕਲ ਰਿਪੋਰਟ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ ‘ਤੇ ਚੱਲ ਰਿਹਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ, ਅੱਜ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸਸੌਂਪੀ ਗਈ। ਜਗਜੀਤ ਸਿੰਘ ਡੱਲੇਵਾਲ ਦੀ ਕੀਟੋਨ ਬਾਡੀ ਦੇ ਨਤੀਜੇ ਦੋਵੇਂ ਰਿਪੋਰਟਾਂ ਵਿੱਚ ਬਹੁਤ ਜ਼ਿਆਦਾ ਹਨ, ਪ੍ਰਾਈਵੇਟ ਡਾਕਟਰਾਂ ਦੀ ਰਿਪੋਰਟ ਵਿੱਚ 6.8 ਅਤੇ ਸਰਕਾਰੀ ਡਾਕਟਰਾਂ ਦੀ ਰਿਪੋਰਟ ਵਿੱਚ 5.8 ਜੋ ਕਿ ਆਮ ਨਾਲੋਂ ਬਹੁਤ ਜ਼ਿਆਦਾ ਹਨ ਜੋ ਕਿ ਬਹੁਤ ਚਿੰਤਾਜਨਕ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਤਾਜ਼ਾ ਰਿਪੋਰਟਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਸਰੀਰ ਅੰਦਰੋਂ-ਅੰਦਰੀ ਖਾ ਰਿਹਾ ਹੈ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਰਤ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਕੀਟੋਨ ਦਾ ਪੱਧਰ ਕਾਫੀ ਵੱਧ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਵਿੱਚ ਕਿਸੇ ਵਿਅਕਤੀ ਵੱਲੋਂ ਮਾਣਹਾਨੀ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਨੁਮਾਇੰਦੇ ਸਾਲਿਸਟਰ ਜਨਰਲ ਦਾ ਰਵੱਈਆ ਜਮਹੂਰੀ ਕਦਰਾਂ-ਕੀਮਤਾਂ ਮੁਤਾਬਕ ਨਹੀਂ ਸੀ।
ਵੱਡੀ ਵਾਰਦਾਤ, ਭਰਾ ਨੇ ਆਪਣੀ ਹੀ ਭੈਣ ਦਾ ਕੀਤਾ ਬੇਰਹਿਮੀ ਨਾਲ ਕਤ.ਲ || Punjab News
ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਇਹ ਵੀ ਚਰਚਾ ਹੋਈ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਕੇਂਦਰ ਸਰਕਾਰ ਦੇ ਦਖਲ ਨਾਲ ਸਥਿਤੀ ਨੂੰ ਤਣਾਅਪੂਰਨ ਹੋਣ ਤੋਂ ਰੋਕਿਆ ਜਾ ਸਕਦਾ ਹੈ, ਪਰ ਨੁਮਾਇੰਦਿਆਂ ਦਾ ਰਵੱਈਆ ਕੇਂਦਰ ਸਰਕਾਰ ਗੱਲਬਾਤ ਪ੍ਰਤੀ ਹਾਂ-ਪੱਖੀ ਨਹੀਂ ਜਾਪਦੀ।
ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਦੁਨੀਆ ਨੂੰ ਸੁਨੇਹਾ ਦਿੰਦੇ ਹਨ ਕਿ ਵੱਡੇ ਤੋਂ ਵੱਡੇ ਮਸਲੇ ਵੀ ਗੱਲਬਾਤ ਰਾਹੀਂ ਹੱਲ ਕੀਤੇ ਜਾਣਗੇ ਪਰ ਕੇਂਦਰ ਸਰਕਾਰ ਸਾਡੇ ਦੇਸ਼ ਦੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹੈ?
ਕਿਸਾਨ ਆਗੂਆਂ ਨੇ ਦੁਹਰਾਇਆ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਨਾਲ ਕੋਈ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪ੍ਰਸ਼ਾਸਨ ਨੂੰ ਸਾਡੀਆਂ ਲਾਸ਼ਾਂ ‘ਤੇ ਤੁਰਨਾ ਪਵੇਗਾ ਅਤੇ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਵੇਗੀ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਇਸ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।