ਜਲੰਧਰ ‘ਚ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ; ਡਰਾਈਵਰ ਦੀ ਮੌਕੇ ‘ਤੇ ਹੀ ਮੌ/ਤ
ਜਲੰਧਰ ‘ਚ ਇਕ ਤੇਜ਼ ਰਫਤਾਰ ਟਰਾਲੇ ਨੇ ਅੱਜ ਤੜਕੇ ਇਕ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਵੀ ਗੰਭੀਰ ਜ਼ਖਮੀ ਹੈ। ਜਿਸ ਨੂੰ ਤੁਰੰਤ ਦੂਜੀ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ; ਸ਼੍ਰੀਨਗਰ-ਲੇਹ ਹਾਈਵੇਅ ਬੰਦ, ਹਜ਼ਾਰਾਂ ਵਾਹਨ ਫਸੇ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਰਾਮਾ ਮੰਡੀ ਥਾਣੇ ਅਧੀਨ ਪੈਂਦੇ ਚੌਗਿੱਟੀ ਫਲਾਈਓਵਰ ਨੇੜੇ ਵਾਪਰਿਆ। ਇਕ ਐਂਬੂਲੈਂਸ ਇੱਕ ਮਰੀਜ਼ ਨੂੰ ਲੈ ਕੇ ਜਲੰਧਰ ਵੱਲ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਐਂਬੂਲੈਂਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਐਂਬੂਲੈਂਸ ਬੇਕਾਬੂ ਹੋ ਕੇ ਪਲਟ ਗਈ। ਥਾਣਾ ਰਾਮਾਮੰਡੀ ਦੇ ਐਸਐਚਓ ਨੇ ਐਂਬੂਲੈਂਸ ਚਾਲਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੁਕਸਾਨੇ ਵਾਹਨਾਂ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ।