Amritsar: ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੈਂਡ ਗ੍ਰੇਨੇਡ ਸੁੱਟਣ ਦੇ ਮਾਮਲੇ ‘ਚ ਦੋ ਮੁਜ਼ਲਮ ਗ੍ਰਿਫਤਾਰ
ਅੰਮ੍ਰਿਤਸਰ : ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਡਿਊਲ ਨੂੰ ਵਿਦੇਸ਼ੀ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ” ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਇੱਕ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਨੂੰ ਵਿਦੇਸ਼ੀ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਗੁਰਜੀਤ ਸਿੰਘ ਵਾਸੀ ਡੰਡੇ, ਅੰਮ੍ਰਿਤਸਰ ਦਿਹਾਤੀ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀਆਂ ਵੱਲੋਂ 17 ਦਸੰਬਰ, 2024 ਨੂੰ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਹੁਣ ਤੱਕ 1.4 ਕਿਲੋ ਹੈਰੋਇਨ, 01 ਹੈਂਡ ਗਰਨੇਡ ਅਤੇ 02 ਪਿਸਤੌਲ ਬਰਾਮਦ ਕੀਤੇ ਗਏ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।”
ਜਲੰਧਰ ‘ਚ ਐਂਬੂਲੈਂਸ ਨੂੰ ਤੇਜ਼ ਰਫਤਾਰ ਟਰਾਲੇ ਨੇ ਮਾਰੀ ਟੱਕਰ; ਡਰਾਈਵਰ ਦੀ ਮੌਕੇ ‘ਤੇ ਹੀ ਮੌ/ਤ