ਸਾਬਕਾ PM ਮਨਮੋਹਨ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਰਾਸ਼ਟਰਪਤੀ-ਪ੍ਰਧਾਨ ਮੰਤਰੀ ਸਮੇਤ ਕਈ ਸੀਨੀਅਰ ਨੇਤਾ ਰਹੇ ਮੌਜੂਦ
ਨਵੀ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਸ਼ਨੀਵਾਰ ਨੂੰ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਡਾ. ਸਿੰਘ ਦੇ ਅੰਤਿਮ ਸੰਸਕਾਰ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ, ਜੇਪੀ ਨੱਡਾ, ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਤਿੰਨਾਂ ਸੈਨਾਵਾਂ ਦੇ ਮੁਖੀਆਂ ਦੇ ਨਾਲ-ਨਾਲ ਕਈ ਕੇਂਦਰੀ ਮੰਤਰੀ, ਡਿਪਲੋਮੈਟ ਅਤੇ ਹੋਰ ਪਤਵੰਤੇ ਸ਼ਾਮਲ ਹੋਏ।
ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਪੁੱਜੇ ਲੋਕ
ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਰੱਖਿਆ ਗਿਆ, ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਕਾਂਗਰਸ ਦੇ ਕਈ ਪ੍ਰਮੁੱਖ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਾਫਲੇ ਸਮੇਤ ਨਿਗਮਬੋਧ ਘਾਟ ਲਿਆਂਦਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਅੰਤਿਮ ਸਸਕਾਰ ਮੌਕੇ ਵੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ ਸੀ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀਰਵਾਰ ਰਾਤ 9.51 ਵਜੇ ਆਖਰੀ ਸਾਹ ਲਏ ਸਨ।
10000 ਰੁਪਏ ਤੋਂ ਵੀ ਘੱਟ ਕੀਮਤ ‘ਚ ਲਾਂਚ ਹੋਇਆ 5000mAh ਬੈਟਰੀ ਵਾਲਾ ਨਵਾਂ ਸਮਾਰਟਫੋਨ, ਜਾਣੋ ਹੋਰ ਕੀ ਕੁਝ ਮਿਲੇਗਾ ਖਾਸ