Diljit ਦੁਸਾਂਝ ਦੇ ਕੰਸਰਟ ‘ਤੇ ਜਾ ਰਹੇ ਹੋ ਤਾਂ ਪੜ੍ਹੋ ਇਹ ਖਬਰ, ਪਾਰਕਿੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸਾਂਝੀ ਕੀਤੀ ਇਹ ਜਾਣਕਾਰੀ

0
175

Diljit ਦੁਸਾਂਝ ਦੇ ਕੰਸਰਟ ‘ਤੇ ਜਾ ਰਹੇ ਹੋ ਤਾਂ ਪੜ੍ਹੋ ਇਹ ਖਬਰ, ਪਾਰਕਿੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸਾਂਝੀ ਕੀਤੀ ਇਹ ਜਾਣਕਾਰੀ

ਲੁਧਿਆਣਾ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੇ ‘ਦਿਲ ਲੂਮੀਨਾਟੀ’ ਟੂਰ ਨੂੰ ਲੈ ਕੇ ਚਰਚਾ ‘ਚ ਹਨ। ਉਨ੍ਹਾਂ ਵੱਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਜਾ ਕੇ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦਿਲਜੀਤ ਦੋਸਾਂਝ ਦੇ ਸ਼ੋਅ ਦਾ ਆਨੰਦ ਲੈਣ ਲਈ ਵੱਡੀ ਗਿਣਤੀ ਵਿਚ ਲੋਕ ਵੀ ਪਹੁੰਚ ਰਹੇ ਹਨ। ਅੱਜ ਲੁਧਿਆਣਾ ਵਿੱਚ ਨਵੇਂ ਸਾਲ ਦਾ ਜਸ਼ਨ ਕੁਝ ਖਾਸ ਹੋਣ ਵਾਲਾ ਹੈ। ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ‘ਦਿਲ ਲੂਮੀਨਾਟੀ ਟੂਰ’ ਦਾ ਫਾਈਨਲ ਸਮਾਰੋਹ ਅੱਜ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਫੁੱਟਬਾਲ ਸਟੇਡੀਅਮ ਵਿੱਚ ਹੋਣ ਜਾ ਰਿਹਾ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਵਿਸ਼ੇਸ਼ ਟ੍ਰੈਫਿਕ ਯੋਜਨਾ

ਦੇਰ ਰਾਤ ਤੱਕ ਚੱਲਣ ਵਾਲੇ ਸਮਾਗਮ ਵਿੱਚ 40 ਤੋਂ 50 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਹੈ। ਜਦੋਂਕਿ ਵਾਹਨਾਂ ਦੀ ਗਿਣਤੀ 15000 ਦੇ ਕਰੀਬ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਵੀ ਬਣਾਈ ਗਈ ਹੈ। ਤਾਂ ਜੋ ਫਿਰੋਜ਼ਪੁਰ ਰੋਡ ‘ਤੇ ਜਾਮ ਦੀ ਸਥਿਤੀ ਨਾ ਬਣੇ। ਇਸ ਦੇ ਲਈ ਪੁਲਿਸ ਨੇ ਸਮਾਰੋਹ ਦੀਆਂ ਟਿਕਟਾਂ ਦੀ ਸ਼੍ਰੇਣੀ ਅਨੁਸਾਰ ਪਾਰਕਿੰਗ ਦੀ ਸੂਚੀ ਜਾਰੀ ਕੀਤੀ ਹੈ।

ਕਿਸਾਨ ਆਗੂ ਡੱਲੇਵਾਲ ਦੇ ਮਾਮਲੇ ‘ਤੇ SC ‘ਚ ਸੁਣਵਾਈ, ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ

 

 

LEAVE A REPLY

Please enter your comment!
Please enter your name here