ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 1-1-2025
ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ
ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ….ਹੋਰ ਪੜੋ
ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ
ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ….ਹੋਰ ਪੜੋ
ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 3.38 ਕਰੋੜ ਦੀ ਜਾਇਦਾਦ ਜ਼ਬਤ
ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਜ਼ਿਲਾ ਫਰੀਦਕੋਟ ਦੀ ਪੁਲਸ ਨੇ 13 ਮਾਮਲਿਆਂ ‘ਚ 3 ਕਰੋੜ 38 ਲੱਖ 17822 ਰੁਪਏ ਦੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ।ਇਸ ਤੋਂ ਇਲਾਵਾ 7 ਹੋਰ ਮਾਮਲਿਆਂ ਵਿੱਚ 1 ਕਰੋੜ 38 ਲੱਖ ਰੁਪਏ ਦੀ ਜਾਇਦਾਦ ਨੂੰ ਫਰੀਜ਼….ਹੋਰ ਪੜੋ
ਦੱਖਣੀ ਕੋਰੀਆ ਦੇ ਮੁਅੱਤਲ ਰਾਸ਼ਟਰਪਤੀ ਦੀਆਂ ਵਧੀਆਂ ਮੁਸ਼ਕਲਾਂ; ਗ੍ਰਿਫਤਾਰੀ ਵਾਰੰਟ ਜਾਰੀ
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਰਹੇ ਯੂਨ ਸੁਕ ਯੇਓਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਹ ਦੇਸ਼ ’ਚ ਥੋੜ੍ਹੇ ਸਮੇਂ ਲਈ ਮਾਰਸ਼ਲ ਲਾਅ ਲਗਾਉਣ ਦੇ ਮਾਮਲੇ ’ਚ ਪਹਿਲਾਂ ਤੋਂ ਹੀ ਮਹਾਦੋਸ਼ ਦਾ ਸਾਹਮਣਾ ਕਰ ਰਹੇ ਹਨ। ਹੁਣ ਇਕ ਕੋਰਟ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਤੇ ਉਨ੍ਹਾਂ….ਹੋਰ ਪੜੋ
ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਭੁੱਲਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ…ਹੋਰ ਪੜੋ