ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਕੀਤੇ ਵੱਡੇ ਐਲਾਨ, 6 ਜਨਵਰੀ ਨੂੰ ਹੋਵੇਗਾ ਵੱਡਾ ਇਕੱਠ
ਜਿੱਥੇ ਪੂਰੀ ਦੁਨੀਆ ਭਰ ਵਿੱਚ ਲੋਕ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਹਨ ਉਥੇ ਹੀ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ ਦਿੱਲੀ ਅੰਦੋਲਨ 2 ਦੇ ਚਲਦੇ ਦੇਸ਼ ਦੇ ਕਿਸਾਨ ਮਜ਼ਦੂਰ 2024 ਦੇ 13 ਫਰਵਰੀ ਤੋਂ ਲਗਾਤਾਰ ਵੱਖ ਵੱਖ ਬਾਡਰਾਂ ਤੇ ਕੜਕਦੀ ਠੰਡ ਵਿੱਚ ਬੈਠੇ ਹੋਏ ਹਨ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ਮੋਰਚੇ ਦੀ ਲੀਡਰਸ਼ਿਪ ਦੀ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।
ਸੂਬਾ ਵਾਸੀਆਂ ਨੂੰ ਪਾਰਦਰਸ਼ੀ ਸੇਵਾਵਾਂ ਵਿੱਚ ਮਾਲ ਵਿਭਾਗ ਨੇ ਚੁੱਕੇ ਅਹਿਮ ਕਦਮ: ਹਰਦੀਪ ਸਿੰਘ ਮੁੰਡੀਆਂ || Punjab News
ਉਹਨਾਂ ਕਿਹਾ ਕਿ ਡੱਲੇਵਾਲ ਜੀ ਦਾ ਮਰਨ ਵਰਤ ਲਗਾਤਾਰ 37ਵੇਂ ਦਿਨ ਜਾਰੀ ਹੈ, ਪਰ ਸਰਕਾਰ ਬਿਲਕੁਲ ਸੁੱਤੀ ਹੋਈ ਹੈ। ਉਹਨਾਂ ਜਾਣਕਾਰੀ ਦਿੱਤੀ ਕਿ 6 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੰਬੂ ਬਾਰਡਰ ਤੇ ਵੱਡੇ ਇਕੱਠ ਕਰਕੇ ਮਨਾਇਆ ਜਾਵੇਗਾ ਜਿਸ ਦੌਰਾਨ 11 ਤੋਂ 2 ਵਜੇ ਤੱਕ ਦੀਵਾਨ ਸਜਾਏ ਜਾਣਗੇ। ਉਹਨਾਂ ਅੰਦੋਲਨ ਵੱਲੋਂ ਪਟਿਆਲੇ ਅਤੇ ਫ਼ਤਹਿਗੜ੍ਹ ਦੇ ਨੇੜੇ ਦੇ ਪਿੰਡਾਂ ਨੂੰ ਇਸ ਮੌਕੇ ਹੁੰਮ ਹੁੰਮਾ ਕੇ ਸ਼ੰਬੂ ਵਿਖੇ ਆਉਣ ਦਾ ਸੱਦਾ ਦਿੱਤਾ।
ਉਹਨਾਂ ਕਿਹਾ ਕਿ ਜਥੇਬੰਦੀਆਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਸ਼ਮੂਲੀਅਤ ਕਰਨਗੀਆਂ। ਉਹਨਾਂ ਕਿਹਾ ਕਿ ਅੱਜ ਫੈਸਲਾ ਕੀਤਾ ਗਿਆ ਕਿ ਅੱਜ ਵਿਧਾਨ ਸਭਾ ਦਾ ਇਜਲਾਸ ਪੰਜਾਬ ਸਰਕਾਰ ਹੋ ਰਿਹਾ ਉਹਦੇ ਵਿੱਚ ਦੋਵਾਂ ਫੋਰਮਾਂ ਦੇ ਫੈਸਲੇ ਅਨੁਸਾਰ ਕੇਂਦਰ ਵੱਲੋਂ ਖੇਤੀਬਾੜੀ ਖੇਤੀ ਮੰਡੀ ਨੂੰ ਨਿਜੀ ਹੱਥਾਂ ਵਿੱਚ ਦੇਣ ਵਾਲੇ ਕੇਂਦਰ ਵੱਲੋਂ ਖੇਤੀਬਾੜੀ ਮੰਡੀਕਰਨ ਨੀਤੀ ਸਬੰਧੀ ਖਰੜੇ ਨੂੰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿੱਚ ਮਤਾ ਪਾਸ ਕਰਕੇ ਰੱਦ ਕੀਤਾ ਜਵੇ ਔਰ ਇਹਦੇ ਨਾਲ ਦੀ ਨਾਲ ਅੰਦੋਲਨ ਦੀਆਂ 12 ਮੰਗਾਂ ਦੇ ਹੱਕ ਵਿੱਚ ਭਗਵੰਤ ਮਾਨ ਸਰਕਾਰ ਮਤਾ ਪਾਸ ਕਰੇ।
ਉਹਨਾਂ ਕਿਹਾ ਕਿ ਅੱਜ ਫੈਸਲਾ ਕੀਤਾ ਗਿਆ ਆਉਣ ਵਾਲੇ ਸਮੇਂ ਵਿੱਚ ਸ਼ੰਬੂ ਮੋਰਚੇ ਦੇ ਵਿੱਚ ਵੱਡੀ ਤੋਂ ਵੱਡੀ ਗਿਣਤੀ ਇੱਥੇ ਵਧਾਈ ਜਾਵੇਗੀ । ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਦਿੱਲੀ ਕੂਚ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਲੋਂਗੋਵਾਲ, ਤੇਜਬੀਰ ਸਿੰਘ ਪੰਜੋਖਰਾ ਸਾਬ੍ਹ, ਮਲਕੀਤ ਸਿੰਘ ਗੁਲਾਮੀਵਾਲਾ, ਬੀਬੀ ਸੁਖਵਿੰਦਰ ਕੌਰ, ਜੰਗ ਸਿੰਘ ਭਟੇੜੀ, ਗੁਰਧਿਆਨ ਸਿੰਘ ਭਟੇੜੀ, ਮਨਜੀਤ ਸਿੰਘ ਰਾਏ, ਦਿਲਬਾਗ ਸਿੰਘ ਗਿੱਲ, ਬਲਵੰਤ ਸਿੰਘ ਬਹਿਰਾਮਕੇ, ਸਤਨਾਮ ਸਿੰਘ ਮਾਣੋਚਾਹਲ, ਸੁਖਚੈਨ ਸਿੰਘ ਹਰਿਆਣਾ, ਬਲਕਾਰ ਸਿੰਘ ਬੈਂਸ, ਕੰਵਰਦਲੀਪ ਸੈਦੋਲੇਹਲ, ਹਰਪ੍ਰੀਤ ਸਿੰਘ ਸ਼ਿਕਾਰਮਾਸ਼ੀਆਂ ਹਾਜ਼ਿਰ ਰਹੇ।