ਨਵੇਂ ਸਾਲ ‘ਤੇ ਅਮਰੀਕਾ ‘ਚ ਵੱਡਾ ਹਾਦਸਾ, 10 ਦੀ ਮੌ.ਤ
ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕਾ ਦੇ ਨਿਊ ਓਰਲੀਨਜ਼ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਨਿਊ ਓਰਲੀਨਜ਼ ‘ਚ ਇਕ ਟਰੱਕ ਨੇ ਭੀੜ ‘ਤੇ ਚੜ੍ਹਾਈ ਕਰ ਦਿੱਤੀ, ਜਿਸ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।
ਨਿਊਜ਼ ਏਜੰਸੀ ਰਾਇਟਰਜ਼ ਨੇ ਸ਼ਹਿਰ ਦੀ ਸਰਕਾਰੀ ਏਜੰਸੀ ਦੇ ਹਵਾਲੇ ਨਾਲ ਕਿਹਾ ਕਿ ਨਿਊ ਓਰਲੀਨਜ਼ ਦੇ ਫ੍ਰੈਂਚ ਕੁਆਰਟਰ ਵਿਚ ਬੁੱਧਵਾਰ ਸਵੇਰੇ ਬੋਰਬਨ ਸਟਰੀਟ ‘ਤੇ ਇਕ ਟਰੱਕ ਨੇ ਭੀੜ ਵਿਚ ਟਕਰਾ ਜਾਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ।
ਡਰਾਈਵਰ ਨੇ ਲੋਕਾਂ ‘ਤੇ ਕੀਤੀ ਫਾਇਰਿੰਗ
ਸ਼ੁਰੂਆਤੀ ਤੌਰ ‘ਤੇ ਇਸ ਹਾਦਸੇ ਬਾਰੇ ਤੁਰੰਤ ਕੋਈ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ, ਸੀਬੀਐੱਸ ਨਿਊਜ਼ ਨੇ ਗਵਾਹਾਂ ਦੇ ਹਵਾਲੇ ਨਾਲ ਦੱਸਿਆ ਕਿ ਇੱਕ ਟਰੱਕ ਤੇਜ਼ ਰਫ਼ਤਾਰ ਨਾਲ ਭੀੜ ਵਿੱਚ ਦਾਖਲ ਹੋਇਆ ਸੀ, ਜਿਸ ਤੋਂ ਬਾਅਦ ਡਰਾਈਵਰ ਬਾਹਰ ਨਿਕਲਿਆ ਅਤੇ ਬੰਦੂਕ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੱਸਿਆ ਜਾਂਦਾ ਹੈ ਕਿ ਡਰਾਈਵਰ ਨੇ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਇਸ ਘਟਨਾ ਬਾਰੇ ਨਿਊ ਓਰਲੀਨਜ਼ ਪੁਲਿਸ ਵਿਭਾਗ ਦੇ ਬੁਲਾਰੇ ਨੇ ਸੀਬੀਐੱਸ ਨਿਊਜ਼ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਇੱਕ ਕਾਰ ਨੇ ਲੋਕਾਂ ਦੇ ਇੱਕ ਸਮੂਹ ਨੂੰ ਟੱਕਰ ਮਾਰ ਦਿੱਤੀ ਹੈ। ਸੱਟਾਂ ਦਾ ਪਤਾ ਨਹੀਂ ਹੈ ਪਰ ਕੁਝ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।” ਪੁਲਿਸ ਵਿਭਾਗ ਨੇ ਟਿੱਪਣੀ ਲਈ ਰਾਇਟਰਜ਼ ਦੀ ਬੇਨਤੀ ਦਾ ਤੁਰੰਤ ਜਵਾਬ ਨਹੀਂ ਦਿੱਤਾ।