ਰਾਮ ਰਹੀਮ ਨੂੰ SC ਵਲੋਂ ਨੋਟਿਸ ਜਾਰੀ, 23 ਸਾਲ ਪੁਰਾਣਾ ਹੱਤਿਆਕਾਂਡ ਕੇਸ !
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਮੁਸ਼ਕਿਲਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ | ਦਰਅਸਲ, ਸਾਲ 2002 ‘ਚ ਰਣਜੀਤ ਸਿੰਘ ਕਤਲ ਕੇਸ (Ranjit Singh Murder Case) ‘ਚ ਰਾਮ ਰਹੀਮ ਦੀ ਜ਼ਮਾਨਤ ਖ਼ਿਲਾਫ਼ CBI ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ 2024 ‘ਚ ਰਣਜੀਤ ਸਿੰਘ ਹੱਤਿਆਕਾਂਡ ‘ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਹਾਈ ਕੋਰਟ ਦੇ ਫੈਸਲੇ ਨੂੰ ਹੱਤਿਆਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁਖ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।