ਮਹਾਂਪੰਚਾਇਤ ‘ਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਨਾਲ ਭਰੀ ਬੱਸ ਹਾਦਸਾਗ੍ਰਸਤ
ਬਠਿੰਡਾ : ਟੋਹਾਣਾ ਦੇ ਰਤੀਆ ਰੋਡ ’ਤੇ ਸਥਿਤ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਮਹਾਂਪੰਚਾਇਤ ਵਿੱਚ ਹਰਿਆਣਾ, ਪੰਜਾਬ, ਯੂਪੀ ਸਮੇਤ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਵਿਚਾਲੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਟੋਹਾਣਾ ਵਿਖੇ ਕਿਸਾਨ ਮਹਾਂ ਪੰਚਾਇਤ ‘ਚ ਸ਼ਾਮਿਲ ਹੋਣ ਲਈ ਜਾ ਰਹੇ ਕਿਸਾਨਾਂ ਨਾਲ ਭਰੀ ਇੱਕ ਬੱਸ ਹਾਈਵੇਅ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰੀ ਧੁੰਦ ਕਾਰਨ ਅਤੇ ਘੱਟ ਵਿਜ਼ੀਬਿਲਟੀ ਕਾਰਨ ਇਹ ਹਾਦਸਾ ਵਾਪਰਿਆ।
ਡਿਵਾਈਡਰ ਨਾਲ ਟਕਰਾਈ ਬੱਸ
ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਪਿੰਡ ਦਿਉਣ ਤੋਂ ਕਹਾਣਾ ਹਰਿਆਣਾ ਵਿਖੇ ਮਹਾ ਪੰਚਾਇਤ ਰੈਲੀ ’ਤੇ ਜਾ ਰਹੇ ਕਿਸਾਨਾਂ ਨਾਲ ਭਰੀ ਬੱਸ ਸੜਕ ਕਿਨਾਰੇ ਬਣੇ ਡਿਵਾਈਡਰ ਨਾਲ ਟਕਰਾ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਜਥਾਬੰਦੀ ਦੇ ਮੈਂਬਰ ਇਸ ਵਿੱਚ ਸਵਾਰ ਸਨ। ਹਾਦਸੇ ਦੌਰਾਨ ਕਈ ਕਿਸਾਨਾਂ ਦੇ ਮਾਮੂਲੀ ਸੱਟਾਂ ਲੱਗੀਆਂ ਪਰ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਵੀ ਪੜੋ: Blinkit ਵੱਲੋਂ ਸ਼ੁਰੂ ਕੀਤੀ 10 ਮਿੰਟਾਂ ‘ਚ ਐਂਬੂਲੈਂਸ ਸੇਵਾ ‘ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਰੱਖੀ ਇਹ ਸ਼ਰਤ