ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ‘ਚ ਹੋਇਆ ਵਾਧਾ || Chandigarh School Holiday

0
112
There has been an increase in holidays in Chandigarh schools

ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ‘ਚ ਹੋਇਆ ਵਾਧਾ

ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਨਵੀਂ ਨੋਟੀਫਿਕੇਸ਼ਨ ਸਾਹਮਣੇ ਆਈ ਹੈ ਜਿੱਥੇ ਕਿ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਤਾਂ ਬਦਲਿਆ ਹੀ ਹੈ ਪਰ ਇਸ ਦੇ ਨਾਲ ਹੀ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ (schools closed) ਰੱਖਣ ਦਾ ਐਲਾਨ ਵੀ ਕਰ ਦਿੱਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।

ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ

ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।

ਮੌਸਮ ਤਬਦੀਲ ਹੋਣ ਦੀ ਭਵਿੱਖਬਾਣੀ

ਉੱਥੇ ਹੀ ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਹਿਰ ਵਿੱਚ ਮੁੜ ਤੋਂ ਮੌਸਮ ਤਬਦੀਲ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ 6 ਜਨਵਰੀ ਦੁਪਹਿਰ ਤੱਕ ਰੁਕ-ਰੁਕ ਕੇ ਹਲਕਾ ਮੀਂਹ ਪੈ ਸਕਦਾ ਹੈ। ਸਿਟੀ ਬਿਊਟੀਫੁੱਲ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜੋ ਅੱਜ ਸਵੇਰੇ 10-11 ਵਜੇ ਤੱਕ ਜਾਰੀ ਰਹੀ। ਉਸ ਤੋਂ ਬਾਅਦ ਨਿਕਲੀ ਧੁੱਪ ਕਰਕੇ ਸ਼ਹਿਰ ਵਾਸੀਆਂ ਨੇ ਪੈ ਰਹੀ ਕੜਾਕੇ ਦੀ ਠੰਢ ਤੋਂ ਕੁੱਝ ਰਾਹਤ ਮਹਿਸੂਸ ਕੀਤੀ।

7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਸਰਦੀਆਂ ਦੀਆਂ ਛੁੱਟੀਆਂ (Holidays in schools) 7 ਜਨਵਰੀ ਤੱਕ ਵਧਾ ਦਿੱਤੀਆਂ ਸਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਕਸ ਉਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

 

 

 

 

 

LEAVE A REPLY

Please enter your comment!
Please enter your name here