ਚੰਡੀਗੜ੍ਹ ਦੇ ਸੈਕਟਰ 17 ‘ਚ ਡਿੱਗੀ ਬਹੁ ਮੰਜ਼ਿਲਾ ਇਮਾਰਤ

0
151

ਚੰਡੀਗੜ੍ਹ ਦੇ ਸੈਕਟਰ 17 ‘ਚ ਡਿੱਗੀ ਬਹੁ ਮੰਜ਼ਿਲਾ ਇਮਾਰਤ

ਚੰਡੀਗੜ੍ਹ, 6 ਜਨਵਰੀ :ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ ਕਰੀਬ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ। ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ ‘ਤੇ ਸਥਿਤ ਹੈ ਜਿਥੇ ਕਿ ਲੋਕਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ। ਹਾਦਸੇ ਕਾਰਨ ਕੁਝ ਸਮੇਂ ਲਈ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਮਾਰਤ ‘ਚ ਕਰੀਬ 2 ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦੇ ਹੀ 27 ਦਸੰਬਰ ਨੂੰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ। ਹੋਰ ਵੇਰਵਿਆਂ ਦੀ ਉਡੀਕ ਹੈ।

ਇਹ ਵੀ ਪੜੋ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ

LEAVE A REPLY

Please enter your comment!
Please enter your name here