ਸੁਪਰੀਮ ਕੋਰਟ ਵਿੱਚ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਣਵਾਈ ਟਲੀ
ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ। ਇਹ ਸੁਣਵਾਈ ਅੱਜ ਡੱਲੇਵਾਲ ਦੇ ਨਾਲ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ।
ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੋਮਵਾਰ ਦੁਪਹਿਰ ਬਾਅਦ ਹੋਣ ਵਾਲੀ ਹਾਈ ਪਾਵਰ ਕਮੇਟੀ ਦੀ ਖਨੌਰੀ ਵਿਖੇ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਹਾਂ-ਪੱਖੀ ਨਤੀਜਾ ਨਿਕਲ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਲਈ ਅਗਲੀ ਤਰੀਕ 10 ਜਨਵਰੀ ਸ਼ੁੱਕਰਵਾਰ ਨੂੰ ਦਿੱਤੀ ਹੈ।