ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ || Breaking News

0
44

ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਨਵੀ ਦਿੱਲੀ, 7 ਜਨਵਰੀ: ਰਾਜਧਾਨੀ ਦਿੱਲੀ, ਐਨਸੀਆਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਕੇਂਦਰ ਨੇਪਾਲ-ਤਿੱਬਤ ਸਰਹੱਦ ਦੱਸਿਆ ਜਾ ਰਿਹਾ ਹੈ। ਭਾਰਤ ਵਿੱਚ ਦਿੱਲੀ ਐਨਸੀਆਰ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਰਿਕਟਰ ਸਕੇਲ ‘ਤੇ ਤੀਬਰਤਾ 7.1

ਦੱਸ ਦਈਏ ਕਿ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਅੱਜ (ਮੰਗਲਵਾਰ) ਸਵੇਰੇ ਕਰੀਬ 6.35 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਸੀ। ਇਸ ਭੂਚਾਲ ਦਾ ਕੇਂਦਰ ਤਿੱਬਤ ਦੇ ਸ਼ਿਜਾਂਗ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਬੰਗਾਲ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ ਅਤੇ ਕੁਝ ਹੋਰ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ

ਭੂਚਾਲ ਦਾ ਅਸਰ ਭਾਰਤ ਦੇ ਨੇਪਾਲ, ਭੂਟਾਨ, ਸਿੱਕਮ, ਉੱਤਰਾਖੰਡ ਵਿੱਚ ਵੀ ਦੇਖਣ ਨੂੰ ਮਿਲਿਆ। ਫਿਲਹਾਲ ਭਾਰਤ ‘ਚ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਨੇਪਾਲ ਅਤੇ ਚੀਨ ‘ਚ ਅਜੇ ਤੱਕ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।

 

LEAVE A REPLY

Please enter your comment!
Please enter your name here