ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਕਈ ਰਾਜਾਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ

0
27

ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਕਈ ਰਾਜਾਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਨਵੀ ਦਿੱਲੀ : ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਮੰਗਲਵਾਰ ਨੂੰ ਦਿੱਲੀ ਐਨਸੀਆਰ ਸਮੇਤ ਕਈ ਰਾਜਾਂ ਵਿੱਚ ਤੇਜ਼ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ।ਪੱਛਮੀ ਹਿਮਾਲੀਅਨ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ ਹੋਈ ਹੈ। ਇਸ ਕਾਰਨ ਇਨ੍ਹਾਂ ਰਾਜਾਂ ਦੇ ਨੇੜਲੇ ਮੈਦਾਨੀ ਰਾਜਾਂ ਵਿੱਚ ਵੀ ਠੰਢ ਵਧ ਗਈ ਹੈ। ਫਿਲਹਾਲ ਧੁੰਦ ਤੋਂ ਰਾਹਤ ਮਿਲੀ ਹੈ, ਹਾਲਾਂਕਿ ਕਈ ਟਰੇਨਾਂ ਅਜੇ ਵੀ ਦੇਰੀ ਨਾਲ ਚੱਲ ਰਹੀਆਂ ਹਨ।

ਧੁੰਦ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜ਼ਿਆਦਾਤਰ ਥਾਵਾਂ ‘ਤੇ ਧੁੰਦ ਅਤੇ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਾਸੀਆਂ ਨੂੰ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ।ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਹਫਤੇ ਦੇ ਅੰਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਠੰਡ ਕਾਰਨ 25 ਲੋਕਾਂ ਦੀ ਮੌਤ

ਮੌਸਮ ਵਿਭਾਗ ਅਨੁਸਾਰ ਪੰਜਾਬ, ਜੰਮੂ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਘਟ ਕੇ ਜ਼ੀਰੋ ਤੱਕ ਪਹੁੰਚ ਗਈ ਹੈ। ਇਸ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ। ਰੇਲ ਗੱਡੀਆਂ ਵੀ ਸਮੇਂ ਸਿਰ ਸਟੇਸ਼ਨਾਂ ‘ਤੇ ਨਹੀਂ ਪਹੁੰਚ ਸਕੀਆਂ। ਉੱਤਰ ਪ੍ਰਦੇਸ਼ ‘ਚ ਠੰਡ ਕਾਰਨ ਪਿਛਲੇ 48 ਘੰਟਿਆਂ ਵਿੱਚ 25 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 10 ਮੌਤਾਂ ਹੋਈਆਂ ਹਨ। ਕਟਿਹਾਰ ਅਤੇ ਪੂਰਨੀਆ ਸਮੇਤ ਬਿਹਾਰ ਦੇ 20 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਅਤੇ ਪੂਰਬੀ ਹਵਾਵਾਂ ਦੇ ਸੰਪਰਕ ਵਿੱਚ ਆਉਣ ਕਾਰਨ 10-12 ਜਨਵਰੀ ਦਰਮਿਆਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ, ਚੋਣ ਕਮਿਸ਼ਨ ਦੁਪਹਿਰ 2 ਵਜੇ ਕਰੇਗਾ ਪ੍ਰੈੱਸ ਕਾਨਫਰੰਸ

LEAVE A REPLY

Please enter your comment!
Please enter your name here