ਦਿੱਲੀ CM ਹਾਊਸ ‘ਤੇ ਸਿਆਸੀ ਘਮਾਸਾਨ, ਸੌਰਭ ਭਾਰਦਵਾਜ-ਸੰਜੇ ਸਿੰਘ ਨੂੰ ਪੁਲਿਸ ਨੇ ਰੋਕਿਆ
ਨਵੀ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਬੁੱਧਵਾਰ ਸਵੇਰੇ ਸੀਐਮ ਹਾਊਸ ਪੁੱਜੇ, ਜਿੱਥੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਉਨ੍ਹਾਂ ‘ਤੇ ਸ਼ੀਸ਼ਮਹਿਲ ਬਣਾਉਣ ਦਾ ਦੋਸ਼ ਲਗਾ ਰਹੀ ਹੈ। ਅਸੀਂ ਇਨ੍ਹਾਂ ਦੋਸ਼ਾਂ ਦੀ ਸੱਚਾਈ ਦੱਸਣਾ ਚਾਹੁੰਦੇ ਹਾਂ, ਇਸੇ ਲਈ ਅਸੀਂ ਇੱਥੇ ਆਏ ਹਾਂ। ਜਦੋਂ ਅਸੀਂ ਇੱਥੇ ਆਏ ਤਾਂ ਭਾਜਪਾ ਵਾਲੇ ਨਜ਼ਰ ਨਹੀਂ ਆ ਰਹੇ ਸਨ। ਦਿੱਲੀ ਪੁਲਿਸ ਸਾਨੂੰ ਅੰਦਰ ਜਾਣ ਤੋਂ ਰੋਕ ਰਹੀ ਹੈ।
ਸੰਜੇ ਸਿੰਘ ਨੇ ਭਾਜਪਾ ਨੂੰ ਦਿਤੀ ਚੁਣੌਤੀ
ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਭਾਜਪਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 2700 ਕਰੋੜ ਰੁਪਏ ਨਾਲ ਬਣਿਆ ਆਲੀਸ਼ਾਨ ਮਹਿਲ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਸੰਜੇ ਸਿੰਘ ਨੇ ਕਿਹਾ ਸੀ ਕਿ ਅੱਜ ਉਹ ਮੀਡੀਆ ਨਾਲ ਸਭ ਤੋਂ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇਖਣ ਜਾਣਗੇ। ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਕਹਿ ਰਹੀ ਹੈ ਕਿ ਸੀਐਮ ਹਾਊਸ ਵਿੱਚ ਸੋਨੇ ਦਾ ਟਾਇਲਟ ਲੱਗੀ ਹੋਈ ਹੈ। ਅਸੀਂ ਸੋਨੇ ਦੇ ਟਾਇਲਟ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਪ੍ਰਧਾਨ ਮੰਤਰੀ ਨਿਵਾਸ ਜਾ ਰਹੇ ਹਾਂ।
ਲੁਧਿਆਣਾ ‘ਚ ਪੋਸਟ ਆਫਿਸ ਮੁਲਾਜ਼ਮ ਦੀ ਮੌਤ, ਡਿਊਟੀ ‘ਤੇ ਜਾਂਦੇ ਸਮੇਂ ਬੱਸ ਨੇ ਮਾਰੀ ਟੱਕਰ