ਕਾਂਗਰਸ ਵੱਲੋਂ ਜੀਵਨ ਸੁਰੱਖਿਆ ਯੋਜਨਾ ਦਾ ਐਲਾਨ, ਮਿਲਣਗੀਆਂ ਇਹ ਸਹੂਲਤਾਂ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਵਿੱਚ ਜੁਟੀਆਂ ਹੋਈਆਂ ਹਨ। ਕਾਂਗਰਸ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਦੂਜੀ ਗਾਰੰਟੀ ਜਾਰੀ ਕਰ ਦਿੱਤੀ ਹੈ। ਇਸ ਗਾਰੰਟੀ ਦੇ ਤਹਿਤ ਹਰ ਦਿੱਲੀ ਵਾਸੀ ਨੂੰ 25 ਲੱਖ ਰੁਪਏ ਦਾ ਬੀਮਾ ਮਿਲੇਗਾ। ਕਾਂਗਰਸ ਨੇ ਦਿੱਲੀ ਵਿੱਚ ਜੀਵਨ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ।
ਦਿੱਲੀ CM ਹਾਊਸ ‘ਤੇ ਸਿਆਸੀ ਘਮਾਸਾਨ, ਸੌਰਭ ਭਾਰਦਵਾਜ-ਸੰਜੇ ਸਿੰਘ ਨੂੰ ਪੁਲਿਸ ਨੇ ਰੋਕਿਆ
ਅਸ਼ੋਕ ਗਹਿਲੋਤ ਨੇ ਯੋਜਨਾ ਦੀ ਗਰੰਟੀ ਦਿੰਦੇ ਹੋਏ ਕਿਹਾ ਕਿ ਜੇਕਰ ਦਿੱਲੀ ‘ਚ ਕਾਂਗਰਸ ਦੀ ਸਰਕਾਰ ਬਣੀ ਤਾਂ ਦਿੱਲੀ ਦੇ ਹਰ ਨਾਗਰਿਕ ਨੂੰ 25 ਲੱਖ ਰੁਪਏ ਦਾ ਸਿਹਤ ਬੀਮਾ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਜੀਵਨ ਸੁਰੱਖਿਆ ਯੋਜਨਾ ਦੇ ਤਹਿਤ ਦਿੱਲੀ ਦੇ ਸਾਰੇ ਨਾਗਰਿਕਾਂ ਨੂੰ 25 ਲੱਖ ਰੁਪਏ ਦਾ ਸਿਹਤ ਬੀਮਾ ਮਿਲੇਗਾ ਯਾਨੀ 25 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਹੋਵੇਗਾ। ਇਸ ਤੋਂ ਪਹਿਲਾਂ ਕਾਂਗਰਸ ਨੇ ਦਿੱਲੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਕਾਂਗਰਸ ਨੇ ‘ਪਿਆਰੀ ਦੀਦੀ’ ਸਕੀਮ ਦਾ ਐਲਾਨ ਕੀਤਾ। ਕਾਂਗਰਸ ਦੀ ਇਸ ਯੋਜਨਾ ਤਹਿਤ ਦਿੱਲੀ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ।