ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਕੈਲੰਡਰ ਅਤੇ ਡਾਇਰੀ ਜਾਰੀ
ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦਾ ਸਾਲ 2025 ਲਈ ਕੈਲੰਡਰ ਅਤੇ ਡਾਇਰੀ ਜਾਰੀ ਕੀਤੇ ਗਏ। ਇਸ ਮੌਕੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਸਾਡੀ ਪੂਰੀ ਕੋਸ਼ਿਸ਼ ਹੈ ਕਿ ਇਸ ਸਾਲ ਵੀ ਸੂਬੇ ‘ਚ ਵੱਧ ਤੋਂ ਵੱਧ ਰੁਜ਼ਗਾਰ ਅਤੇ ਵਪਾਰ ਦੇ ਸਾਧਨ ਪੈਦਾ ਕਰੀਏ। ਪੰਜਾਬ ਨੂੰ ਮੁੜ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਈਏ।” ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੰਜਾਬ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।
ਵਿਦਿਆਰਥੀਆਂ ਦੀ ਉਡੀਕ ਹੋਈ ਖਤਮ! PSEB ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਗਈ ਜਾਰੀ