ਸ਼ੰਭੂ ਬਾਰਡਰ ‘ਤੇ ਕਿਸਾਨ ਵੱਲੋਂ ਖੁ.ਦ.ਕੁਸ਼ੀ ਦੀ ਕੋਸ਼ਿਸ਼, ਹਾਲਤ ਨਾਜ਼ੁਕ
ਚੰਡੀਗੜ੍ਹ : ਸ਼ੰਭੂ ਬਾਰਡਰ ਉੱਤੇ ਲੱਗੇ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕਿਸਾਨੀ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਕਿਸਾਨ ਨੇ ਤੰਗ ਆ ਕੇ ਸਲਫਾਸ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ, ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਵਜੋਂ ਹੋਈ ਹੈ। ਫਿਲਹਾਲ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
14 ਦਸੰਬਰ ਨੂੰ ਵੀ ਇਕ ਕਿਸਾਨ ਨੇ ਚੁਕਿਆ ਸੀ ਅਜਿਹਾ ਕਦਮ
ਮੌਕੇ ਤੇ ਮੌਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਨਿਗਲ ਲਿਆ ਸੀ। ਇਸ ਬਾਰੇ ਜਿਵੇਂ ਹੀ ਹੋਰ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਸਨੂੰ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਇਕ ਕਿਸਾਨ ਰਣਜੋਧ ਸਿੰਘ ਨੇ ਸਲਫਾਸ ਨਿਗਲ ਲਈ ਸੀ। ਉਹ ਦਿੱਲੀ ਕੂਚ ਰੋਕੇ ਜਾਣ ਤੋਂ ਨਾਰਾਜ਼ ਸੀ। ਕਰੀਬ 4 ਦਿਨਾਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।
ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ