ਅੱਜ ਸੰਯੁਕਤ ਕਿਸਾਨ ਮੋਰਚਾ ਦੀ 6 ਮੈਂਬਰੀ ਕਮੇਟੀ ਪਹੁੰਚੇਗੀ ਖਨੌਰੀ ਬਾਰਡਰ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM) ਦੀ 6 ਮੈਂਬਰੀ ਕਮੇਟੀ ਅੱਜ ਖਨੌਰੀ ਬਾਰਡਰ ਪਹੁੰਚੇਗੀ, ਉਨ੍ਹਾਂ ਦੇ ਨਾਲ 101 ਕਿਸਾਨਾਂ ਦਾ ਜਥਾ ਵੀ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨ ਮੋਗਾ ਵਿੱਚ ਮਹਾਂਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚਾ (SKM) ਨੇ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਸਬੰਧੀ ਅੱਜ ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਪਹੁੰਚੇਗੀ ਇੱਥੇ SKM ਦੀ ਤਰਫੋਂ ਅੰਦੋਲਨ ਚਲਾ ਰਹੇ ਆਗੂਆਂ ਵੱਲੋਂ ਸਰਵਨ ਪੰਧੇਰ ਅਤੇ ਡੱਲੇਵਾਲ ਤੋਂ ਸਮਰਥਨ ਲਈ ਸਹਿਮਤੀ ਲਈ ਜਾਵੇਗੀ। ਇਸ ਦੇ ਨਾਲ ਹੀ SKM ਵੱਲੋਂ ਅੱਜ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ।
ਡੱਲੇਵਾਲ ਦੀ ਸਿਹਤ ਨਾਜ਼ੁਕ
ਦੱਸ ਦਈਏ ਕਿ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਬੋਲਣ ਵਿੱਚ ਮੁਸ਼ਕਲ ਆ ਰਹੀ ਹੈ। ਇਲਾਜ ਨਾ ਕਰਵਾਉਣ ਤੋਂ ਇਲਾਵਾ ਮਸਾਜ ਕਰਵਾਉਣ ਤੋਂ ਵੀ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਨੇ ਵੀਰਵਾਰ ਨੂੰ ਖਨੌਰੀ ਪਹੁੰਚ ਕੇ ਡੱਲੇਵਾਲ ਦੇ ਅਲਟਰਾਸਾਊਂਡ ਅਤੇ ਹੋਰ ਟੈਸਟ ਕੀਤੇ। ਉਨ੍ਹਾਂ ਦੀ ਰਿਪੋਰਟ ਅੱਜ ਆਵੇਗੀ।
ਅੱਜ ਤੋਂ ਤਿੰਨ ਦਿਨਾਂ ਲਈ ਪੱਖੋਵਾਲ ਰੋਡ ਆਰ.ਓ.ਬੀ ਆਵਾਜਾਈ ਲਈ ਰਹੇਗਾ ਬੰਦ, ਲੋਕਾਂ ਨੂੰ ਵਿਕਲਪਿਕ ਰਸਤੇ ਲੈਣ ਦੀ ਅਪੀਲ