CM ਮਾਨ ਨੇ ਗੁਰਪ੍ਰੀਤ ਗੋਗੀ ਦੇ ਦਿ/ਹਾਂਤ ‘ਤੇ ਜਤਾਇਆ ਦੁੱਖ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਪ੍ਰੀਤ ਗੋਗੀ ਦੀ ਮੌਤ ਤੇ ਦੁੱਖ ਜਤਾਇਆ ਹੈ
ਸੀਐਮ ਮਾਨ ਨੇ ਕੀਤਾ ਟਵੀਟ
ਸੀਐਮ ਮਾਨ ਨੇ ਟਵੀਟ ਕੀਤਾ ਕਿ ” ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।”
ਪੰਜਾਬ ‘ਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ 8 ਜ਼ਿਲ੍ਹਿਆਂ ‘ਚ ਅਲਰਟ ਹੋਇਆ ਜਾਰੀ