‘ਆਪ’ MLA ਗੋਗੀ ਦੀ ਅੰਤਿਮ ਯਾਤਰਾ ‘ਚ ਪਹੁੰਚੇ CM ਮਾਨ, ਗੁਰਪ੍ਰੀਤ ਗੋਗੀ ਨੂੰ ਦਿੱਤੀ ਸ਼ਰਧਾਂਜਲੀ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਪਹੁੰਚ ਗਈ ਹੈ। ਇੱਥੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਹੈ। ਸੀਐਮ ਭਗਵੰਤ ਮਾਨ ਵੀ ਸ਼ਮਸ਼ਾਨਘਾਟ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘੜੀ ‘ਚ ਸਾਡੀ ਪੂਰੀ ਪਾਰਟੀ ਅਤੇ ਮੈਂ ਹਮੇਸ਼ਾ ਗੋਗੀ ਜੀ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ।
ਗੋਲੀ ਲੱਗਣ ਨਾਲ ਹੋਈ ਸੀ ਮੌਤ
ਦੱਸ ਦਈਏ ਕਿ ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਲੁਧਿਆਣਾ ਦੇ DMC ਵਿਖੇ ਡਾਕਟਰਾਂ ਵੱਲੋਂ ਗੁਰਪ੍ਰੀਤ ਗੋਗੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ।
10 ਘੰਟੇ ਤੋਂ ਵੱਧ ਸੌਣ ਵਾਲੇ ਹੋਣ ਜਾਣ ਸਾਵਧਾਨ, ਸ਼ੂਗਰ ਸਮੇਤ ਇਨ੍ਹਾਂ 5 ਬਿਮਾਰੀਆਂ ਦਾ ਵੱਧ ਜਾਂਦਾ ਖ਼ਤਰਾ