CM ਮਾਨ ਨੇ SSF ਮੁਲਾਜ਼ਮ ਹਰਸ਼ਵੀਰ ਸਿੰਘ ਦੀ ਮੌ.ਤ ‘ਤੇ ਪ੍ਰਗਟਾਇਆ ਦੁੱਖ, ਵਿੱਤੀ ਸਹਾਇਤਾ ਦਾ ਵੀ ਕੀਤਾ ਐਲਾਨ
CM ਮਾਨ ਨੇ SSF ਦੇ ਪੁਲਿਸ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਸੜਕ ਹਾਦਸੇ ‘ਚ ਮੌਤ ‘ਤੇ ਦੁੱਖ ਪ੍ਰਗਟਾਇਆਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ, ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਮੁਲਾਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋਕਿ ਜ਼ੇਰੇ ਇਲਾਜ ਹੈ, ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।
ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ। ਸਾਰਿਆਂ ਨੂੰ ਅਪੀਲ ਹੈ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।