ADC ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਕੀਤਾ ਰੱਦ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਵੱਡਾ ਐਕਸ਼ਨ ਲਿਆ ਹੈ ਜਿੱਥੇ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਉਹਨਾਂ ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ |
ਲਾਇਸੈਂਸ ਦੀ ਮਿਆਦ ਹੋ ਚੁੱਕੀ ਖਤਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਿਊਚਰ ਡਿਵੈਲਪਰਜ਼ ਐਸ.ਸੀ.ਐਫ. ਨੰਬਰ 14, ਟੋਪ ਫਲੌਰ, ਫੇਜ-5 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੇ ਮਾਲਕ ਮਲਕੀਤ ਸਿੰਘ ਬਰਾੜ (ਪ੍ਰੋਪਰਾਈਟਰ) ਪੁੱਤਰ ਬਲਵਿੰਦਰਜੀਤ ਸਿੰਘ ਵਾਸੀ ਮਕਾਨ ਨੰਬਰ 1894, ਫੇਜ-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਟਰੈਵਲ ਏਜੰਸੀ ਅਤੇ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਨੰ: 371/ਆਈ.ਸੀ. ਮਿਤੀ 24.12.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੈਂਸ ਦੀ ਮਿਆਦ ਮਿਤੀ 23.12.2024 ਨੂੰ ਖਤਮ ਹੋ ਚੁੱਕੀ ਹੈ।
ਕਿਉਂ ਕੀਤਾ ਲਾਇਸੈਂਸ ਰੱਦ ?
ਇਸ ਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੈਂਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੈਂਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਿਊਚਰ ਡਿਵੈਲਪਰਜ਼ ਫਰਮ ਨੂੰ ਜਾਰੀ ਲਾਇਸੈਂਸ ਨੰਬਰ 371/ਆਈ.ਸੀ. ਮਿਤੀ 24.12.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੈਂਸੀ /ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੈਂਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।